ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਇਕ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨਾਲ ਅੱਜ ਸੌਰਭ ਭਾਰਦਵਾਜ (Saurabh Bhardwaj) ਮੁਲਾਕਾਤ ਕਰਨਗੇ। ਦੋਵੇਂ ਨੇਤਾ ਅੱਜ ਦੁਪਹਿਰ ਨੂੰ ਮਿਲਣਗੇ, ਜਿਸ ਦੌਰਾਨ ਕੇਜਰੀਵਾਲ ਸਰਕਾਰ ਚਲਾਉਣ ਨੂੰ ਲੈ ਕੇ ਕੁਝ ਵੱਡੇ ਨਿਰਦੇਸ਼ ਦੇ ਸਕਦੇ ਹਨ। ਇਸ ਤੋਂ ਪਹਿਲਾਂ ਵੀ ਉਹ ਜੇਲ੍ਹ ਤੋਂ ਮੰਤਰੀਆਂ ਨੂੰ ਹਦਾਇਤਾਂ ਦੇ ਚੁੱਕੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।