ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਕਈ ਵੱਡੇ ਐਲਾਨ ਕੀਤੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਦੇ ਤਬਾਦਲਿਆਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਤਬਾਦਲੇ ਨੂੰ ਆਸਾਨ ਬਣਾਇਆ ਗਿਆ ਹੈ। ਜੇਕਰ ਕੋਈ ਲੋੜਵੰਦ ਅਧਿਆਪਕ ਆਪਣੇ ਇਲਾਕੇ ਵਿੱਚ ਬਦਲੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਪੋਰਟਲ ‘ਤੇ ਅਪਲਾਈ ਕਰ ਸਕਦਾ ਹੈ। ਉਸਨੂੰ ਨੇੜਲੇ ਸਕੂਲ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਜੋ ਅਧਿਆਪਕ ਆਪਣੇ ਜ਼ਿਲ੍ਹੇ ਜਾਂ ਆਪਣੇ ਘਰ ਦੇ ਨੇੜੇ ਆਉਣਾ ਚਾਹੁੰਦਾ ਹੈ, ਉਹ ਆਸਾਨ ਪ੍ਰਕਿਰਿਆ ਰਾਹੀਂ ਆ ਸਕਦਾ ਹੈ।

Leave a Reply