ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਸੰਗਰੂਰ ਵਿੱਚ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਉਹ ਅੱਜ 2487 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ। ਅੱਜ ਫਿਰ ਮਿਸ਼ਨ ਰੋਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ ਕਰਵਾਏ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਵਿੱਚ 2487 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਡੀ ਸਰਕਾਰ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ 42,924 ਹੋ ਜਾਵੇਗੀ, ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।