ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅਧਿਆਪਕ ਦਿਵਸ, ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ, ‘ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਜੋ ਭਵਿੱਖ ਦੇ ਹੋਣਹਾਰ ਬੱਚਿਆਂ ਨੂੰ ਤਿਆਰ ਕਰਨ ਦਾ ਕੰਮ ਕਰਦੇ ਹਨ… ਅਧਿਆਪਕ ਇੱਕ ਸਫ਼ਲ ਰਾਸ਼ਟਰ ਦਾ ਅਹਿਮ ਥੰਮ੍ਹ ਹੁੰਦੇ ਹਨ… ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਅਸੀਂ ਦੇਸ਼ ਦੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿਲੋਂ ਵਧਾਈਆਂ ਦਿੰਦੇ ਹਾਂ। … ਮੈਂ ਸਾਰਿਆਂ ਦੀ ਸਿਹਤ ਅਤੇ ਸੁਰੱਖਿਆ ਦੀ ਕਾਮਨਾ ਕਰਦਾ ਹਾਂ।

ਅਗਲੇ ਟਵੀਟ ਵਿੱਚ ਮੁੱਖ ਮੰਤਰੀ ਨੇ ਲਿਖਿਆ, ‘ਸ਼ਾਂਤੀ ਦੇ ਪ੍ਰਤੀਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੀ ਸਥਾਪਨਾ ਦਾ ਮਹਾਨ ਕਾਰਜ ਸੰਪੂਰਨ ਕਰਨ ਵਾਲੇ ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈਆਂ….

‘ਰੰਗਰੇਟੇ ਗੁਰੂ ਦੇ ਬੇਟੇ’ ਦੇ ਰੂਪ ਵਿੱਚ ਸਤਿਕਾਰਯੋਗ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਵਜੋਂ ਲੱਖ-ਲੱਖ ਪ੍ਰਣਾਮ… ਸੇਵਾ, ਸਮਰਪਣ ਅਤੇ ਬਹਾਦਰੀ ਲਈ ਉਨ੍ਹਾਂ ਦਾ ਨਾਮ ਸਿੱਖ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਹਮੇਸ਼ਾ ਚਮਕਦਾ ਰਹੇਗਾ….

Leave a Reply