ਪੰਜਾਬ : ਪੰਜਾਬ ਦੇ ਸੀ.ਐਮ ਭਗਵੰਤ ਮਾਨ (Punjab CM Bhagwant Mann) ਅੱਜ ਜਲੰਧਰ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਜਲੰਧਰ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਟਵੀਟ ਕੀਤਾ ਹੈ।

ਸੀ.ਐਮ. ਮਾਨ ਨੇ ਟਵੀਟ ਕਰਕੇ ਕਿਹਾ, ‘ਅੱਜ ਮੈਂ ਜਲੰਧਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ… ਉਨ੍ਹਾਂ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ… ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਰਿਕਾਰਡ ਤੋੜ ਜਿੱਤ ‘ਚ ਤੁਹਾਡੇ ਸਾਰਿਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ… ਤੁਸੀਂ ਸਭ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ… ਆਉਣ ਵਾਲੇ ਦਿਨਾਂ ‘ਚ ਤੁਹਾਨੂੰ ਸਭ ਨੂੰ ਸਰਕਾਰ ਅਤੇ ਸੰਗਠਨ ਦੋਵਾਂ ‘ਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ… ਸਾਰਿਆਂ ਨੂੰ ਭਵਿੱਖ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ.. ਇੱਕ ਵਾਰ ਫਿਰ ਜਲੰਧਰ ਵਾਲਿਓ ਤੁਹਾਡਾ ਬਹੁਤ ਬਹੁਤ ਧੰਨਵਾਦ…

Leave a Reply