ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਆਪਣਾ ਤੀਜਾ ਬਜਟ ਪੇਸ਼ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਇਸ ਬਜਟ ਵਿੱਚ ਪੰਜਾਬ ਨੂੰ ਰੰਗਲਾ ਬਣਾਉਣ ਵੱਲ ਇੱਕ ਹੋਰ ਕਦਮ ਦੱਸਿਆ ਹੈ।
ਉਨ੍ਹਾਂ ਨੇ ਐਕਸ ਵਿੱਚ ਪੋਸਟ ਕਰ ਕਿਹਾ ਕਿ ਆਮ ਲੋਕਾਂ ਦੇ ਹੱਕ ਵਿੱਚ ਇਤਿਹਾਸਕ ਬਜਟ ਪੇਸ਼ ਕਰਨ ਲਈ ਉਹ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਜੀ ਨੂੰ ਵਧਾਈ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਪੰਜਾਬ ਦੀ ਸਿਹਤ, ਸਿੱਖਿਆ, ਵਪਾਰ ਅਤੇ ਖੇਤੀਬਾੜੀ ਨੂੰ ਮੁੱਖ ਰੱਖ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਆਰਥਿਕ ਹਾਲਤ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।