CM ਯੋਗੀ ਨੇ ਅੱਜ ਪ੍ਰਯਾਗਰਾਜ ‘ਚ 400 ਦੇ ਕਰੀਬ ਸਕੀਮਾਂ ਦਾ ਰੱਖਿਆ ਨੀਂਹ ਪੱਥਰ
By admin / September 4, 2024 / No Comments / Punjabi News
ਪ੍ਰਯਾਗਰਾਜ: ਉੱਤਰ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (Chief Minister Yogi Adityanath) ਆਪਣੇ ਦੌਰੇ ‘ਤੇ ਅੱਜ ਪ੍ਰਯਾਗਰਾਜ ਦੇ ਫੂਲਪੁਰ ਪਹੁੰਚੇ। ਜਿੱਥੇ ਉਨ੍ਹਾਂ ਨੇ ਵਿਸ਼ਾਲ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਟੈਬਲੈੱਟ ਵੀ ਵੰਡੇ ਗਏ। ਔਰਤਾਂ ਦੇ ਸਮੂਹ ਨੂੰ ਚੈੱਕ ਵੰਡੇ ਗਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਚਾਬੀ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਵੱਲੋਂ ਦਿੱਤੀ ਗਈ।
ਇਸ ਮੌਕੇ ਮੁੱਖ ਮੰਤਰੀ ਨੇ 634 ਕਰੋੜ ਰੁਪਏ ਦੀ ਲਾਗਤ ਨਾਲ 400 ਦੇ ਕਰੀਬ ਸਕੀਮਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ, ਇਸ ਮੌਕੇ 5000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਵਿਦਿਆਰਥੀਆਂ ਨੂੰ ਟੈਬਲੈੱਟ ਅਤੇ ਸਮਾਰਟਫ਼ੋਨ ਵੰਡੇ ਗਏ ਅਤੇ 7000 ਤੋਂ ਵੱਧ ਨੌਜਵਾਨਾਂ ਨੂੰ ਕਰੋੜਾਂ ਰੁਪਏ ਦੇ ਕਰਜ਼ੇ ਵੰਡੇ ਗਏ ਇਸ ਮੌਕੇ ਬੋਲਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਇਹ ਉੱਤਰ ਪ੍ਰਦੇਸ਼ ਦੀ ਸਰਕਾਰ ਹੈ ਜੋ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ।ਉਨ੍ਹਾਂ ਸਮਾਜਵਾਦੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਹਾਲ ਹੀ ਵਿੱਚ ਜੋ ਉਮੇਸ਼ ਪਾਲ ਅਤੇ ਰਾਜੂ ਪਾਲ ਕਤਲ ਕਾਂਡ ਕੀਤਾ ਗਿਆ ਉਹ ਸਮਾਜਵਾਦੀ ਪਾਰਟੀ ਦੀ ਹੀ ਦੇਣ ਹੈ, ਅੱਜ ਟੀਪੂ ਸੁਲਤਾਨ ਬਣਨ ਦਾ ਸੁਪਨਾ ਦੇਖ ਰਿਹਾ ਹੈ ਅਤੇ ਭਵਿੱਖ ਵਿੱਚ ਜਨਤਾ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗੀ ਇੱਥੇ ਇੱਕ ਵੱਡਾ ਕੁੰਭ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਨਾਲ ਇਸਦੀ ਤਿਆਰੀ ਵਿੱਚ ਜੁਟੀ ਹੋਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੰਦ ਗੋਪਾਲ ਗੁਪਤਾ ਨੰਦੀ, ਟਰਾਂਸਪੋਰਟ ਮੰਤਰੀ ਦਯਾਸ਼ੰਕਰ ਸਿੰਘ, ਸੰਸਦ ਮੈਂਬਰ ਪ੍ਰਵੀਨ ਪਟੇਲ, ਗਣੇਸ਼ ਕੇਸਰਵਾਨੀ ਸਮੇਤ ਕਈ ਪਤਵੰਤੇ ਹਾਜ਼ਰ ਸਨ, ਇਸ ਮੌਕੇ ‘ਤੇ ਜਿਨ੍ਹਾਂ ਲੋਕਾਂ ਨੂੰ ਟੈਬਲੈੱਟ ਮਿਲੇ ਉਨ੍ਹਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਅਸੀਂ ਇਸ ਤੋਂ ਬਿਹਤਰ ਤਿਆਰੀ ਕਰ ਸਕਾਂਗੇ।