ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ (The Money Laundering Case) ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਨਿਆਂਇਕ ਹਿਰਾਸਤ (The Judicial Custody) 20 ਜੂਨ ਤੱਕ ਵਧਾ ਦਿੱਤੀ ਹੈ।

ਰਾਉਸ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਸ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਇਹ ਹੁਕਮ ਸੁਣਾਇਆ। ਜ਼ਿਕਰਯੋਗ ਹੈ ਕਿ ਆਮ ਆਦਮੀ (ਆਪ) ਦੇ ਮੁਖੀ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।  ਇਸ ਤੋਂ ਪਹਿਲਾਂ ਈ.ਡੀ ਨੇ ਕਿਹਾ ਸੀ ਕਿ ਕੇਜਰੀਵਾਲ ਅਦਾਲਤ ਨੂੰ ਗੁੰਮਰਾਹ ਕਰ ਰਹੇ ਹਨ।

ਈ.ਡੀ ਨੇ ਦੋਸ਼ ਲਾਇਆ ਕਿ ਲਗਾਤਾਰ ਪ੍ਰਚਾਰ ਕਰ ਰਹੇ ਕੇਜਰੀਵਾਲ ਦੀ ਸਿਹਤ ਉਦੋਂ ਵਿਗੜ ਗਈ ਜਦੋਂ ਸਮਰਪਣ ਦਾ ਸਮਾਂ ਆਇਆ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜੋ ਅੱਜ ਸੁਣਾਇਆ ਗਿਆ ਹੈ। ਅੱਜ ਆਪਣੀ ਪਟੀਸ਼ਨ ‘ਤੇ ਫੈਸਲਾ ਸੁਣਾਉਣ ਲਈ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ। ਰਾਉਸ ਐਵੇਨਿਊ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ, ਯਾਨੀ ਹੁਣ ਕੇਜਰੀਵਾਲ ਨੂੰ 19 ਜੂਨ ਤੱਕ ਜੇਲ੍ਹ ‘ਚ ਰਹਿਣਾ ਪਵੇਗਾ।

Leave a Reply