ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟਰ (ED) ਨੇ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਦੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਭਾਜਪਾ ‘ਤੇ ਵੱਡਾ ਹਮਲਾ ਕਰਦਿਆਂ ਇਸ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ।
ਵੜਿੰਗ ਨੇ ਕਿਹਾ ਕਿ ਭਾਜਪਾ ਸਮੁੱਚੀ ਵਿਰੋਧੀ ਧਿਰ ਨੂੰ ਹਰ ਸੰਭਵ ਤਰੀਕੇ ਨਾਲ ਖਤਮ ਕਰਨ ‘ਤੇ ਤੁਲੀ ਹੋਈ ਹੈ। ਲੋਕ ਸਭਾ ਚੋਣਾਂ ਤੋਂ ਮਹਿਜ਼ ਇਕ ਮਹੀਨਾ ਪਹਿਲਾਂ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਸਨ, ਜਿਸ ਕਾਰਨ ਵਿਰੋਧੀ ਧਿਰ ਲਈ ਪ੍ਰਚਾਰ ਕਰਨਾ ਮੁਸ਼ਕਲ ਹੋ ਗਿਆ ਸੀ। ਉਦੋਂ ਵਿਰੋਧੀ ਧਿਰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸੀਂ ਇਸ ਘਿਨਾਉਣੇ ਕਾਰੇ ਦੀ ਸਖ਼ਤ ਨਿਖੇਧੀ ਕਰਦੇ ਹਾਂ। ਇਹ ਤਾਨਾਸ਼ਾਹੀ ਹੈ।