ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਪਟੀਸ਼ਨ ‘ਤੇ ਅੱਜ ਨਿਆਂਇਕ ਹਿਰਾਸਤ ਖ਼ਿਲਾਫ਼ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 2 ਅਪ੍ਰੈਲ ਦੀ ਸ਼ਾਮ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਸੀ।

ਈਡੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦਾ ਸਰਗਨਾ ਹੈ। ਈਡੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੇਜਰੀਵਾਲ ਨੇ ਹਵਾਲਾ ਲੈਣ-ਦੇਣ ਖੁਦ ਨਹੀਂ ਕੀਤਾ। ਇਸਦਾ ਮਤਲਬ ਹੈ ਕਿ ਉਹਨਾਂ ਦਾ ਕੋਈ ਸਿੱਧਾ ਲਿੰਕ ਨਹੀਂ ਸੀ । ਇਸ ਘੁਟਾਲੇ ‘ਚ ਸਭ ਤੋਂ ਮਹੱਤਵਪੂਰਨ ਸਬੂਤ ਜੋ ਉਨ੍ਹਾ ਦੀ ਭੂਮਿਕਾ ਨੂੰ ਦਰਸਾਉਂਦਾ ਹੈ,ਉਹ ਹੈ ਸਾਜਿਸ਼ ਦੇ ਬਾਰੇ ‘ਚ ਕੇਜਰੀਵਾਲ ਨੂੰ ਜਾਣਕਾਰੀ ਹੋਣਾ।

ਮਤਲਬ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਰਾਹੀਂ ਮਨੀ ਲਾਂਡਰਿੰਗ ਕੀਤੀ। ਈਡੀ ਮੁਤਾਬਕ ‘ਆਪ’ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਪੈਸੇ ਤੋਂ ਸਭ ਤੋਂ ਵੱਧ ਫਾਇਦਾ ਹੋਇਆ ਹੈ। ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ 2022 ‘ਚ ਸ਼ਰਾਬ ਘੁਟਾਲੇ ‘ਚ ਕਰੀਬ 45 ਕਰੋੜ ਰੁਪਏ ਖਰਚ ਕੀਤੇ ਸਨ।

ਈਡੀ ਨੇ ਅਦਾਲਤ ‘ਚ ਕਿਹਾ- ਅਸੀਂ ਸੰਮਨ ਭੇਜ ਕੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਈ ਮੌਕੇ ਦਿੱਤੇ
ਜਾਂਚ ਏਜੰਸੀ ਨੇ ਕਿਹਾ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਨੌਂ ਸੰਮਨ ਭੇਜੇ ਅਤੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਦੇ ਕਈ ਮੌਕੇ ਦਿੱਤੇ। ਹਾਲਾਂਕਿ ਕੇਜਰੀਵਾਲ ਨੇ ਜਾਣਬੁੱਝ ਕੇ ਏਜੰਸੀ ਦਾ ਹੁਕਮ ਨਹੀਂ ਮੰਨਿਆ। ਹਰ ਵਾਰ ਉਹ ਕੋਈ ਨਾ ਕੋਈ ਬਹਾਨਾ ਬਣਾ ਕੇ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ।

5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਕੇਜਰੀਵਾਲ 
ਈਡੀ ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਤਿਹਾੜ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ 23 ਮਾਰਚ ਨੂੰ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ 27 ਮਾਰਚ ਨੂੰ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਸੀ। ਮਾਮਲੇ ਦੀ ਸੁਣਵਾਈ ਅੱਜ 3 ਅਪ੍ਰੈਲ ਨੂੰ ਹੋਵੇਗੀ।

ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਤੋਂ ਇਲਾਵਾ ਰਾਊਸ ਐਵੇਨਿਊ ਕੋਰਟ ਦੇ ਰਿਮਾਂਡ ਫ਼ੈਸਲੇ ਨੂੰ ਵੀ ਚੁਣੌਤੀ ਦਿੱਤੀ ਹੈ। ਦਰਅਸਲ, ਉਸ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇ ਦਿਨ, ਰੌਜ਼ ਐਵੇਨਿਊ ਅਦਾਲਤ ਨੇ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ, ਜਿਸ ਨੂੰ ਬਾਅਦ ਵਿੱਚ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ। 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਤਿਹਾੜ ਭੇਜ ਦਿੱਤਾ ਸੀ।

Leave a Reply