ਨਵੀਂ ਦਿੱਲੀ : ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਇਕ ਵਾਰ ਫਿਰ ਤੋਂ ਅਦਾਲਤ ਦਾ ਰੁਖ਼ ਕੀਤਾ ਹੈ। ਉਹਨਾਂ ਨੇ ਹੁਣ ਰਾਊਜ਼ ਅਵੈਨਿਊ ਕੋਰਟ ਵਿਚ ਨਵੀਂ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਉਹਨਾਂ ਦੇ ਮੁਲਾਕਾਤੀਆਂ ਦੀ ਗਿਣਤੀ ਵਧਾਈ ਜਾਵੇ।

ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਨੇ ਅਦਾਲਤ ਵਿਚ ਕਿਹਾ ਹੈ ਕਿ ਉਹਨਾਂ ਖ਼ਿਲਾਫ਼ ਸਰਕਾਰ ਨੇ ਕਈ ਕੇਸ ਦਰਜ ਕੀਤੇ ਹੋਏ ਹਨ ਜਿਸ ਲਈ ਉਹਨਾਂ ਨੂੰ ਵਕੀਲਾਂ ਨਾਲ ਮੁਲਾਕਾਤ ਕਰਨੀ ਪੈਂਦੀ ਹੈ। ਉਹਨਾਂ ਮੰਗ ਕੀਤੀ ਕਿ ਵਕੀਲਾਂ ਨਾਲ ਮੁਲਾਕਾਤਾਂ ਦੇ ਸਮੇਂ ਵਿਚ ਵਾਧਾ ਕੀਤਾ ਜਾਵੇ ਤੇ ਮੁਲਾਕਾਤੀਆਂ ਦੀ ਗਿਣਤੀ ਵੀ ਵਧਾਈ ਜਾਵੇ। ਫਿਲਹਾਲ ਮਾਮਲੇ ਵਿਚ ਈ ਡੀ ਵੱਲੋਂ ਅੱਜ ਜਵਾਬ ਦਾਇਰ ਕੀਤਾ ਜਾਣਾ ਹੈ।

ਦੱਸਣਯੋਗ ਹੈ ਕਿ ਈ ਡੀ ਦੇ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਹੁਣ ਉਨ੍ਹਾਂ ਨੂੰ 15 ਅਪ੍ਰੈਲ ਤੱਕ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਹੈ।

Leave a Reply