CM ਨਾਇਬ ਸਿੰਘ ਸੈਣੀ ਨੇ OSD ਅਭਿਮਨਿਊ ਦਾ ਅਸਤੀਫ਼ਾ ਕੀਤਾ ਪ੍ਰਵਾਨ
By admin / June 8, 2024 / No Comments / Punjabi News
ਚੰਡੀਗੜ੍ਹ : ਹਰਿਆਣਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਅਭਿਮਨਿਊ ( OSD Abhimanyu) ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੇ ਓ.ਐਸ.ਡੀ. ਅਭਿਮਨਿਊ ਦਾ ਅਸਤੀਫ਼ਾ ਹਾਲ ਹੀ ਵਿੱਚ ਲਿਆ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਹ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਅਭਿਮਨਿਊ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਉਨ੍ਹਾਂ ਦੇ ਪੀ.ਏ ਅਤੇ ਪੀ.ਐਸ ਵਜੋਂ ਕੰਮ ਕਰਦੇ ਰਹੇ ਹਨ। ਹਰਿਆਣਾ ਵਿੱਚ ਲੀਡਰਸ਼ਿਪ ਵਿੱਚ ਤਬਦੀਲੀ ਤੋਂ ਬਾਅਦ, ਉਨ੍ਹਾਂ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਪਦਉੱਨਤ ਕਰਕੇ ਓ.ਐਸ.ਡੀ. ਵਜੋਂ ਤਾਇਨਾਤ ਕੀਤਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਦਫ਼ਤਰ ਨੂੰ ਸੰਭਾਲਣ ਵਾਲੇ ਜ਼ਿਆਦਾਤਰ ਉਹੀ ਅਧਿਕਾਰੀ ਨਾਇਬ ਸਿੰਘ ਦੀ ਟੀਮ ਵਿੱਚ ਸ਼ਾਮਲ ਕੀਤੇ ਗਏ ਹਨ। ਸਭ ਤੋਂ ਅਹਿਮ ਨਿਯੁਕਤੀ ਅਭਿਮਨਿਊ ਸਿੰਘ ਦੇ ਰੂਪ ‘ਚ ਹੋਈ ਸੀ। ਅਭਿਮਨਿਊ ਸਿੰਘ ਯਾਦਵ, ਮੂਲ ਰੂਪ ਵਿੱਚ ਰੇਵਾੜੀ ਜ਼ਿਲ੍ਹੇ ਦੇ ਕੋਸਲੀ ਵਿਧਾਨ ਸਭਾ ਹਲਕੇ ਤੋਂ ਹਨ, ਜੋ ਹੁਣ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓ.ਐਸ.ਡੀ. ਦਾ ਕੰਮ ਸੰਭਾਲ ਰਹੇ ਹਨ।