November 5, 2024

CM ਨਾਇਬ ਸੈਣੀ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, ਜਾਣੋ ਕਾਰਨ

ਚੰਡੀਗੜ੍ਹ : ਕਾਂਗਰਸ ਵਿਧਾਇਕ ਨੀਰਜ ਸ਼ਰਮਾ (Congress MLA Neeraj Sharma) ਨੇ ਹਰਿਆਣਾ ਦੇ ਸੀ.ਐਮ ਨਾਇਬ ਸੈਣੀ (Haryana CM Naib Saini) ਦੇ ਮੰਤਰੀ ਮੰਡਲ ਵਿਸਥਾਰ ਨੂੰ ਕੇਂਦਰੀ ਚੋਣ ਕਮਿਸ਼ਨ (Central Election Commission) ‘ਚ ਚੁਣੌਤੀ ਦਿੱਤੀ ਹੈ। ਨੀਰਜ ਸ਼ਰਮਾ ਨੇ ਕੇਂਦਰੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਕੇ ਮੰਤਰੀ ਮੰਡਲ ਦੇ ਵਿਸਥਾਰ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਹੈ। ਵਿਧਾਇਕ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਤੋਂ ਜਵਾਬ ਮੰਗਿਆ ਹੈ।

ਨਾਇਬ ਸੈਣੀ ਦੇ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਵਿਧਾਇਕ ਨੀਰਜ ਸ਼ਰਮਾ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਹੁਣ ਮੁੱਖ ਸਕੱਤਰ ਤੋਂ ਜਵਾਬ ਮੰਗਿਆ ਹੈ। ਇਸ ਸ਼ਿਕਾਇਤ ‘ਤੇ ਜਲਦ ਹੀ ਕਾਰਵਾਈ ਕੀਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਕਾਂਗਰਸ ਵਿਧਾਇਕ ਨੀਰਜ ਸ਼ਰਮਾ ਨੇ ਕੇਂਦਰੀ ਅਤੇ ਰਾਜ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਆਦਰਸ਼ ਚੋਣ ਜ਼ਾਬਤੇ ਵਿੱਚ ਨਵੀਆਂ ਨਿਯੁਕਤੀਆਂ ’ਤੇ ਮੁਕੰਮਲ ਪਾਬੰਦੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ‘ਤੇ ਬਿਠਾ ਕੇ ਸਹੁੰ ਚੁਕਾਈ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨਿਯੁਕਤੀਆਂ ਦਾ ਚੋਣਾਂ ’ਤੇ ਅਸਰ ਪੈਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਸੀ ਅਤੇ ਇਸ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਤੋਂ ਜਵਾਬ ਮੰਗਿਆ ਹੈ। ਇਸ ਤੋਂ ਬਾਅਦ ਜੋ ਵੀ ਦਿਸ਼ਾ-ਨਿਰਦੇਸ਼ ਆਉਣਗੇ, ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ।

By admin

Related Post

Leave a Reply