CM ਭਗਵੰਤ ਮਾਨ ਨੇ ਆਪਣੀ ਬੇਟੀ ਦੀ ਪਹਿਲੀ ਝਲਕ ਕੀਤੀ ਸਾਂਝੀ
By admin / March 28, 2024 / No Comments / Punjabi News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਘਰ ਖੁਸ਼ੀ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ (Dr. Gurpreet Kaur) ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਦਿੱਤੀ ਹੈ। ਇਸ ਦੇ ਨਾਲ ਹੀ ਸੀ.ਐਮ. ਮਾਨ ਨੇ ਆਪਣੀ ਬੇਟੀ ਦੀ ਪਹਿਲੀ ਝਲਕ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੀ ਬੇਟੀ ਦੀ ਤਸਵੀਰ ਆਪਣੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।
ਇਸ ਤੋਂ ਪਹਿਲਾਂ ਸੀ.ਐਮ. ਮਾਨ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਸੀ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਬੇਟੀ ‘ਤੇ ਮੇਹਰ ਕੀਤੀ ਹੈ, ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਬੀਤੀ ਰਾਤ ਹੀ ਗੁਰਪ੍ਰੀਤ ਕੌਰ ਦੇ ਹਸਪਤਾਲ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਅੱਜ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ।