ਪੱਛਮੀ ਬੰਗਾਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (West Bengal Chief Minister Mamata Banerjee ) ਦੇ ਬੀਤੀ ਸ਼ਾਮ ਮੱਥੇ ’ਤੇ ਸੱਟ ਲੱਗ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਰਕਾਰੀ ਹਸਪਤਾਲ ’ਚ ਉਨ੍ਹਾਂ ਦੇ ਕੁਝ ਟਾਂਕੇ ਲੱਗਣ ਅਤੇ ਟੈਸਟ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਦੇਰ ਸ਼ਾਮ ਛੁੱਟੀ ਦੇ ਦਿੱਤੀ ਗਈ ਸੀ।

ਇਹ ਜਾਣਕਾਰੀ ਤ੍ਰਿਣਮੂਲ ਕਾਂਗਰਸ ਨੇ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਘਰ ਵਾਪਸ ਲਿਜਾਇਆ ਗਿਆ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ 69 ਸਾਲਾ ਆਗੂ ਦੱਖਣੀ ਕੋਲਕਾਤਾ ਵਿੱਚ ਆਪਣੇ ਕਾਲੀਘਾਟ ਘਰ ਵਿੱਚ ਡਿੱਗ ਗਏ ਸਨ ਜਦੋਂ ਉਹ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤੇ ਸਨ। ਪਾਰਟੀ ਨੇ ‘ਐਕਸ’ ਉਤੇ ਬੈਨਰਜੀ ਦੇ ਮੱਥੇ ’ਚੋਂ ਖੂਨ ਵਹਿਣ ਦੀਆਂ ਤਸਵੀਰਾਂ ਨਾਲ ਇੱਕ ਪੋਸਟ ਸਾਂਝੀ ਕੀਤੀ ਹੈ ।

ਐਸ.ਐਸ.ਕੇ.ਐਮ. ਹਸਪਤਾਲ ਦੇ ਇੱਕ ਅਧਿਕਾਰੀ ਦੇ ਅਨੁਸਾਰ, 69 ਸਾਲਾ ਮਮਤਾ ਬੈਨਰਜੀ ਦੱਖਣੀ ਕੋਲਕਾਤਾ ਦੇ ਬਾਲੀਗੰਜ ਜ਼ਿਲ੍ਹੇ ਵਿੱਚ ਇੱਕ ਸਮਾਗਮ ਤੋਂ ਵਾਪਸ ਆਉਣ ਤੋਂ ਤੁਰੰਤ ਬਾਅਦ ਫਿਸਲ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਟੀਐਮਸੀ ਨੇਤਾ ਅਭਿਸ਼ੇਕ ਬੈਨਰਜੀ ਨੇ ਉਨ੍ਹਾਂ ਨੂੰ ਇਲਾਜ ਲਈ ਐਸ.ਐਸ.ਕੇ.ਐਮ. ਹਸਪਤਾਲ ਵਿੱਚ ਭਰਤੀ ਕਰਵਾਇਆ ਸੀ।

Leave a Reply