ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੁਲਿਸ ਵਿਭਾਗ (The Police Department) ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰ ਭਾਗ ਲੈਣਗੇ। ਨਾਲ ਹੀ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ।ਦੱਸਿਆ ਜਾ ਰਿਹਾ ਹੈ ਕਿ ਉਕਤ ਮੀਟਿੰਗ ਸਵੇਰੇ 11 ਵਜੇ ਲੁਧਿਆਣਾ ‘ਚ ਹੋਵੇਗੀ, ਜਿਸ ‘ਚ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਚਰਚਾ ਕੀਤੀ ਜਾਵੇਗੀ।
ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੇ ਮੋਗਾ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕੇਰੀਆਂ, ਦੀਨਾਨਗਰ, ਪਠਾਨਕੋਟ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਵਪਾਰਕ-ਸਰਕਾਰੀ ਮੀਟਿੰਗਾਂ ਕੀਤੀਆ । ਸਰਕਾਰ ਦਾ ਇਹ ਪਹਿਲਾ ਪ੍ਰੋਗਰਾਮ ਸੀ ।ਇੰਨ੍ਹਾਂ ਮੀਟਿੰਗਾਂ ਵਿੱਚ ਵਪਾਰੀਆ ਦੀਆਂ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ ।