ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਇਕ ਵਾਰ ਫਿਰ ਆਪਣੇ ਵਾਅਦੇ ਮੁਤਾਬਕ ਜਲੰਧਰ ਸ਼ਹਿਰ ਪਹੁੰਚੇ ਅਤੇ ਉਨ੍ਹਾਂ ਦੀ ਰਿਹਾਇਸ਼ ‘ਤੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੀ.ਐਮ ਮਾਨ ਨੇ ਦੋਆਬਾ ਅਤੇ ਮਾਝੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਸੀ.ਐਮ ਮਾਨ ਨੇ ਖੁਦ ਟਵੀਟ ਕਰ ਕੇ ਕਿਹਾ ਕਿ ਅੱਜ ਜਲੰਧਰ ਨਿਵਾਸ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਮਾਝੇ, ਦੁਆਬਾ ਅਤੇ ਹੋਰ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਕਿਹਾ ਗਿਆ।

ਅਸੀਂ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗੇ… ਅਸੀਂ ਲੋਕਾਂ ਪ੍ਰਤੀ ਸਰਕਾਰ ਦਾ ਫਰਜ਼ ਨਿਭਾ ਰਹੇ ਹਾਂ… ਅਸੀਂ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹਾਂ…’।

ਜ਼ਿਕਰਯੋਗ ਹੈ ਕਿ ਸੀ.ਐਮ. ਮਾਨ ਨੇ ਸ਼ਹਿਰ ‘ਚ ਇਕ ਮਕਾਨ ਕਿਰਾਏ ‘ਤੇ ਲਿਆ ਹੋਇਆ ਹੈ, ਜਿੱਥੇ ਸੀ.ਐੱਮ. ਹਫ਼ਤੇ ਵਿੱਚ 2 ਦਿਨ ਲੋਕਾਂ ਨੂੰ ਮਿਲਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ। ਮਾਝੇ ਅਤੇ ਦੁਆਬੇ ਦੇ ਕਈ ਲੋਕ ਇੱਥੇ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਲੈ ਕੇ ਸੀ.ਐਮ. ਮਾਨ ਦੁਆਰਾ ਮੌਕੇ ‘ਤੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ।

Leave a Reply