ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਬਟਾਲਾ-ਕਾਦੀਆਂ ਰੋਡ ’ਤੇ ਵਾਪਰੇ ਭਿਆਨਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੀ.ਐਮ. ਮਾਨ ਨੇ ਟਵੀਟ ਕੀਤਾ ਕਿ ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਕੁਝ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਕੁਝ ਯਾਤਰੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਦੁਖਦਾਈ ਖ਼ਬਰ ਹੈ। ਉਨ੍ਹਾਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪ੍ਰਭਾਵਿਤ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।

ਦੱਸ ਦੇਈਏ ਕਿ ਬਟਾਲਾ ਤੋਂ ਕਾਦੀਆਂ ਰੋਡ ‘ਤੇ ਪਿੰਡ ਸ਼ਾਹਬਾਦ ਨੇੜੇ ਇਕ ਨਿੱਜੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਬੱਸ ਅੱਡੇ ਨਾਲ ਟਕਰਾ ਗਈ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਕੁਝ ਨੂੰ ਗੰਭੀਰ ਹਾਲਤ ‘ਚ ਅੰਮ੍ਰਿਤਸਰ ਰੈਫਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹੈ।

Leave a Reply