ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਆਪਣੇ ਹੱਥਾਂ ਵਿੱਚ ਕਮਾਨ ਲੈ ਲਈ ਹੈ। ਇਸੇ ਤਹਿਤ ਉਨ੍ਹਾਂ ਨੇ ਅੱਜ ਸੰਗਰੂਰ ਸਬੰਧੀ ਸੀ.ਐਮ. ਦੀ ਰਿਹਾਇਸ਼ ‘ਤੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਸੰਗਰੂਰ ਹਲਕੇ ਦੇ ਆਗੂ ਹਾਜ਼ਰ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਸੰਗਰੂਰ ਸੀਟ ਬਹੁਤ ਅਹਿਮ ਹੈ ਕਿਉਂਕਿ ਸੀ.ਐਮ. ਮਾਨ ਨੇ ਲਗਾਤਾਰ ਦੋ ਵਾਰ ਇਸ ਸੀਟ ਤੋਂ ਜਿੱਤ ਹਾਸਿਲ ਕੀਤੀ ਸੀ। ਜਦੋਂ ਕਿ ਭਗਵੰਤ ਮਾਨ ਦੇ ਸੀ.ਐਮ. ਬਣਨ ਤੋਂ ਬਾਅਦ ਹੋਈ ਉਪ ਚੋਣ ‘ਚ ਪਾਰਟੀ ਇਸ ਸੀਟ ਤੋਂ ਹਾਰ ਗਈ ਸੀ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀਂ ਸੀ.ਐਮ. ਮਾਨ ਨੇ ਫਰੀਦਕੋਟ ਅਤੇ ਪਟਿਆਲਾ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।