ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (Chief Minister Yogi Adityanath) ਅੱਜ ਤੋਂ ਤਿੰਨ ਦਿਨਾਂ ਦੇ ਦੌਰੇ ‘ਤੇ ਦਿੱਲੀ ਜਾਣਗੇ। ਆਪਣੀ ਦਿੱਲੀ ਫੇਰੀ ਦੌਰਾਨ ਸੀ.ਐਮ ਯੋਗੀ ਪੀ.ਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਡਾ ਨਾਲ ਮੁਲਾਕਾਤ ਕਰਨਗੇ। ਯੋਗੀ ਅੱਜ ਦਿੱਲੀ ਜਾਣਗੇ ਅਤੇ ਦੇਰ ਸ਼ਾਮ ਜੇ.ਪੀ ਨੱਡਾ ਨਾਲ ਮੁਲਾਕਾਤ ਕਰਨਗੇ । ਇਸ ਦੇ ਨਾਲ ਹੀ ਉਹ ਭਲਕੇ ਯਾਨੀ ਸ਼ਨੀਵਾਰ ਨੂੰ ਦਿੱਲੀ ‘ਚ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ‘ਚ ਸ਼ਿਰਕਤ ਕਰਨਗੇ। ਦੋਵੇਂ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਬ੍ਰਜੇਸ਼ ਪਾਠਕ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਸੀ.ਐਮ ਯੋਗੀ ਅੱਜ ਹੋਣਗੇ ਰਵਾਨਾ
ਸੀ.ਐਮ ਯੋਗੀ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣੇ ਦਿੱਲੀ ਦੌਰੇ ਲਈ ਰਵਾਨਾ ਹੋਣਗੇ। ਭਲਕੇ ਇੱਥੇ ਨੀਤੀ ਆਯੋਗ ਦੀ ਬੈਠਕ ਹੋਵੇਗੀ। ਇਸ ਬੈਠਕ ‘ਚ ਸੀ.ਐੱਮ ਯੋਗੀ ਹਿੱਸਾ ਲੈਣਗੇ। ਜਾਣਕਾਰੀ ਮੁਤਾਬਕ ਸੀ.ਐਮ ਪੀ.ਐਮ ਮੋਦੀ ਅਤੇ ਅਮਿਤ ਸ਼ਾਹ ਸਮੇਤ ਪਾਰਟੀ ਦੇ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੁਲਾਕਾਤ ਦੌਰਾਨ ਯੋਗੀ ਪੀ.ਐਮ ਮੋਦੀ ਨੂੰ ਸੂਬੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣਗੇ। ਦਰਅਸਲ, ਯੂ.ਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਵੱਲੋਂ ਭਾਜਪਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਦਿੱਤੇ ਗਏ ਬਿਆਨ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਹੈ। ਕੇਸ਼ਵ ਪ੍ਰਸਾਦ ਦੇ ਬਿਆਨ ਤੋਂ ਦੋ ਦਿਨ ਬਾਅਦ ਉਹ ਦਿੱਲੀ ਗਏ ਅਤੇ ਭਾਜਪਾ ਪ੍ਰਧਾਨ ਜੇ.ਪੀ ਨੱਡਾ ਨਾਲ ਮੁਲਾਕਾਤ ਕੀਤੀ। ਕੇਸ਼ਵ ਤੋਂ ਬਾਅਦ ਭਾਜਪਾ ਪ੍ਰਧਾਨ ਭੂਪੇਂਦਰ ਚੌਧਰੀ ਵੀ ਦਿੱਲੀ ਗਏ ਅਤੇ ਜੇ.ਪੀ ਨੱਡਾ ਨਾਲ ਮੁਲਾਕਾਤ ਕੀਤੀ। ਹੁਣ ਸੀ.ਐਮ ਯੋਗੀ ਵੀ ਤਿੰਨ ਦਿਨਾਂ ਦਿੱਲੀ ਦੌਰੇ ‘ਤੇ ਹਨ।

ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਬਣਾਈ ਜਾਵੇਗੀ
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ‘ਚ ਭਾਜਪਾ ਦਾ ਯੂ.ਪੀ ‘ਚ ਚੰਗਾ ਪ੍ਰਦਰਸ਼ਨ ਨਹੀਂ ਰਿਹਾ ਸੀ। ਇਸ ਦਾ ਜਾਇਜ਼ਾ ਲੈਣ ਲਈ ਸੀ.ਐਮ ਯੋਗੀ ਪਿਛਲੇ ਕਈ ਦਿਨਾਂ ਤੋਂ ਹਰ ਮੰਡਲ ਦੀ ਮੀਟਿੰਗ ਕਰ ਰਹੇ ਹਨ ਅਤੇ ਆਪਣੇ ਵਿਧਾਇਕਾਂ ਤੋਂ ਜਵਾਬ ਮੰਗ ਰਹੇ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਨੇ ਮੁਰਾਦਾਬਾਦ ਅਤੇ ਬਰੇਲੀ ਡਿਵੀਜ਼ਨਾਂ ਦੇ ਵਿਧਾਇਕਾਂ-ਐਮ.ਐਲ.ਸੀ ਨਾਲ ਵੱਖਰੇ ਤੌਰ ‘ਤੇ ਇਹ ਮੀਟਿੰਗ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ 2024 ਵਿੱਚ ਚੰਗਾ ਪ੍ਰਦਰਸ਼ਨ ਨਾ ਕਰਨ ਦਾ ਕਾਰਨ ਪੁੱਛਿਆ। ਨਾਲ ਹੀ ਮੁੱਖ ਮੰਤਰੀ ਨੇ ਆਪਸੀ ਮਤਭੇਦ ਭੁਲਾ ਕੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੀ ਦੌਰੇ ਦੌਰਾਨ ਸੀ.ਐਮ ਯੋਗੀ ਪੀ.ਐਮ ਮੋਦੀ ਨਾਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵੀ ਚਰਚਾ ਕਰਨਗੇ।

Leave a Reply