ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਪ੍ਰਧਾਨਗੀ ਹੇਠ ਕੈਬਨਿਟ (The Cabinet) ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੇ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਕੈਬਨਿਟ ‘ਚ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ‘ਚ ਰੈਗੂਲਰ ਕਰਨ ਦੀ ਨੀਤੀ ‘ਤੇ ਅੰਤਿਮ ਫ਼ੈਸਲਾ ਲਿਆ ਜਾਵੇਗਾ, ਜਿਸ ਨਾਲ ਅੱਜ ਕੱਚੇ ਮੁਲਾਜ਼ਮਾਂ ਨੂੰ ਵੀ ਰਾਹਤ ਦੀ ਖ਼ਬਰ ਮਿਲ ਸਕਦੀ ਹੈ। ਮੰਤਰੀ ਮੰਡਲ ਅੱਜ ਆਪਣੀ ਮੀਟਿੰਗ ਵਿੱਚ ਫ਼ੈਸਲਾ ਕਰ ਸਕਦਾ ਹੈ ਕਿ ਕੀ 5 ਸਾਲ, 8 ਸਾਲ ਅਤੇ 10 ਸਾਲ ਤੋਂ ਵੱਧ ਸੇਵਾ ਵਾਲੇ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਜਾਂ ਨਹੀਂ। ਲਏ ਗਏ ਫ਼ੈਸਲੇ ਅਨੁਸਾਰ ਅੰਤਿਮ ਨੀਤੀ ਵੀ ਤਿਆਰ ਕੀਤੀ ਜਾਵੇਗੀ।