ਨਵੀਂ ਦਿੱਲੀ: ਗ੍ਰਿਫਤਾਰੀ ਖ਼ਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਅਪੀਲ ‘ਤੇ ਸੁਪਰੀਮ ਕੋਰਟ (The Supreme Court) ਨੇ ਅੱਜ ਸੁਣਵਾਈ ਨਹੀਂ ਕੀਤੀ ਹੈ। ਅਦਾਲਤ ਅਗਲੇ ਸੋਮਵਾਰ ਨੂੰ ਖੁਲੇਗੀ । ਦਿੱਲੀ ਹਾਈ ਕੋਰਟ ਦੇ ਝਟਕੇ ਤੋਂ ਇੱਕ ਦਿਨ ਬਾਅਦ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਇਹ ਸ਼ਰਾਬ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਦੇ ਰੱਦ ਕਰਨ ਤੋਂ ਇੱਕ ਦਿਨ ਬਾਅਦ ਆਇਆ ਹੈ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਇਕ ਹਫ਼ਤਾ ਪਹਿਲਾਂ ਹਾਈਕੋਰਟ ਦੇ ਇਸ ਫ਼ੈਸਲੇ ਨੇ ਆਮ ਆਦਮੀ ਨੂੰ ਵੱਡਾ ਝਟਕਾ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸੁਣਵਾਈ ਦੌਰਾਨ ਈਡੀ ਦੁਆਰਾ ਮੁਹੱਈਆ ਕਰਵਾਈ ਗਈ ਸਮੱਗਰੀ ਦੇ ਅਨੁਸਾਰ ਦਿੱਲੀ ਹਾਈ ਕੋਰਟ ਨੇ ਕਿਹਾ ਕਿ ‘ਆਪ’ ਸੁਪਰੀਮੋ ਨੇ ‘ਦੂਜਿਆਂ ਨਾਲ ਸਾਜ਼ਿਸ਼ ਰਚੀ’ ਅਤੇ ‘ਅਪਰਾਧ ਦੀ ਕਮਾਈ ਦੀ ਵਰਤੋਂ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ’ ਸੀ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੇਜਰੀਵਾਲ ਹੁਣ ਬੰਦ ਹੋ ਚੁੱਕੀ ਸ਼ਰਾਬ ਨੀਤੀ ਬਣਾਉਣ ਅਤੇ ਰਿਸ਼ਵਤ ਮੰਗਣ ਵਿਚ ਆਪਣੀ ਨਿੱਜੀ ਸਮਰੱਥਾ ਵਿਚ ਸ਼ਾਮਲ ਸੀ ਅਤੇ ‘ਆਪ’ ਦੇ ਕੌਮੀ ਕਨਵੀਨਰ ਹੋਣ ਦੇ ਨਾਤੇ ਉਨ੍ਹਾਂ ਨੇ ਘੁਟਾਲੇ ਨਾਲ ਸਬੰਧਤ ਗਤੀਵਿਧੀਆਂ ਵਿਚ ਹਿੱਸਾ ਲਿਆ ਸੀ।
ਫ਼ੈਸਲਾ ਸੁਣਾਉਂਦੇ ਹੋਏ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਦੇ ਰਿਮਾਂਡ ਨੂੰ ਗੈਰ-ਕਾਨੂੰਨੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਉਨ੍ਹਾਂ ਦੀ ਗ੍ਰਿਫਤਾਰੀ ਕਾਨੂੰਨ ਦੀ ਉਲੰਘਣਾ ਨਹੀਂ ਹੈ। ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਤੁਰੰਤ ਬਾਅਦ ‘ਆਪ’ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਪਾਰਟੀ ਅੱਜ ਯਾਨੀ ਬੁੱਧਵਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ ਕਿਉਂਕਿ ਉਹ ਫ਼ੈਸਲੇ ਨਾਲ ਸਹਿਮਤ ਨਹੀਂ ਹਨ। ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮੁੱਦੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।