ਨਵੀਂ ਦਿੱਲੀ : ਸੀ.ਐਮ ਕੇਜਰੀਵਾਲ (CM Kejriwal) ਨਾਲ ਮੁਲਾਕਾਤ ਕਰਨ ਤੋਂ ਬਾਅਦ ਬਾਹਰ ਆਉਂਦੇ ਹੀ ਸੀ.ਐਮ ਭਗਵੰਤ ਮਾਨ (CM Bhagwant Mann) ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭਾਵੁਕ ਹੋ ਗਏ। ਮਾਨ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੂੰ ਅੱਤਵਾਦੀਆਂ ਵਾਂਗ ਮਿਲਾਇਆ ਗਿਆ ਹੈ ਇਹ ਤਾਨਾਸ਼ਾਹੀ ਦੀ ਹੱਦ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਧੇ ਘੰਟੇ ਤੱਕ ਮੁਲਾਕਾਤ ਹੋਈ ਇਸ ਦੌਰਾਨ ਦਿਲ ਨੂੰ ਬਹੁਤ ਦੁੱਖ ਹੋਇਆ। ਖ਼ਤਰਨਕਾਰ ਅਪਰਾਧੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵੀ ਕੇਜਰੀਵਾਲ ਨੂੰ ਵਾਂਝਾ ਰੱਖਿਆ ਜਾ ਰਿਹਾ ਹੈ। ਸ਼ੀਸ਼ੇ ਤੋਂ ਪਾਰ ਫੋਨ ਉੱਤੇ ਗੱਲਬਾਤ ਕਰਵਾਈ ਗਈ। ਸ਼ੀਸ਼ਾ ਵੀ ਗੰਦਾ ਸੀ, ਸ਼ਕਲ ਵੀ ਪੂਰੀ ਤਰ੍ਹਾਂ ਸਾਫ਼ ਨਹੀਂ ਨਜ਼ਰ ਆਉਂਦੀ ਹੈ। ਕੇਜਰੀਵਾਲ ਕੱਟੜ ਇਮਾਨਦਾਰ ਹਨ ਤੇ ਉਨ੍ਹਾਂ ਨਾਲ ਇਹੋ ਜਿਹਾ ਵਰਤਾਓ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਚਟਾਨ ਦੀ ਤਰ੍ਹਾਂ ਕੇਜਰੀਵਾਲ ਦੇ ਨਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 4 ਜੂਨ ਨੂੰ ਜਦੋਂ ਚੋਣਾਂ ਦਾ ਨਤੀਜਾ ਆਏਗਾ ਤਾਂ ਆਮ ਆਦਮੀ ਪਾਰਟੀ ਇੱਕ ਰਾਜਨੀਤਿਕ ਸ਼ਕਤੀ ਬਣ ਕੇ ਉਭਰੇਗੀ।