ਪੰਜਾਬ : ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ( Rajya Sabha Member Sanjay Singh) ਫ਼ਿਲਹਾਲ ਨਹੀਂ ਮਿਲ ਸਕਣਗੇ। ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ।

ਨਿਯਮਾਂ ਦਾ ਹਵਾਲਾ ਦਿੰਦੇ ਹੋਏ ਦੋਵਾਂ ਨੂੰ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਹਾਲਾਂਕਿ ਬੀਤੇ ਦਿਨ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋ ਗਈ ਸੀ। ਸੂਤਰਾਂ ਅਨੁਸਾਰ ਇਸ ਮੁਲਾਕਾਤ ਲਈ ਸਾਰੀਆਂ ਰਸਮਾਂ ਵੀ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਸੀ, ਪਰ ਰਾਤ ਨੂੰ ਅਚਾਨਕ ਮੀਟਿੰਗ ਰੱਦ ਕਰ ਦਿੱਤੀ ਗਈ।

ਤਿਹਾੜ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਲ੍ਹ ਦੇ ਆਪਣੇ ਨਿਯਮ ਹਨ ਅਤੇ ਜੇਲ੍ਹ ਪ੍ਰਸ਼ਾਸਨ ਜੇਲ੍ਹ ਮੈਨੂਅਲ ਅਨੁਸਾਰ ਚੱਲਦਾ ਹੈ। ਅੱਜ ਯਾਨੀ ਬੁੱਧਵਾਰ ਨੂੰ ਜੇਲ੍ਹ ਪ੍ਰਸ਼ਾਸਨ ਨੂੰ ਕੇਜਰੀਵਾਲ ਨੂੰ ਮਿਲਣ ਲਈ ਪੱਤਰ ਮਿਲਿਆ ਸੀ। ਤਿਹਾੜ ਜੇਲ੍ਹ ਦੇ ਡੀਜੀ ਅੱਜ ਇਸ ਪੱਤਰ ਦਾ ਜਵਾਬ ਦੇਣਗੇ। ਡੀਜੀ ਦੇ ਪੱਤਰ ਵਿਚ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੀਟਿੰਗ ਦੀਆਂ ਕੁਝ ਤਰੀਕਾਂ ਵੀ ਦੱਸੀਆਂ ਜਾਣਗੀਆਂ। ਜਿਸ ਤੋਂ ਬਾਅਦ ਜੇਕਰ ਸੰਜੇ ਅਤੇ ਭਗਵੰਤ ਮਾਨ ਚਾਹੁਣ ਤਾਂ ਉਹ ਉਸੇ ਦਿਨ ਕੇਜਰੀਵਾਲ ਨੂੰ ਮਿਲ ਸਕਦੇ ਹਨ।

Leave a Reply