ਨਵੀਂ ਦਿੱਲੀ: ਸੁਪਰੀਮ ਕੋਰਟ (The Supreme Court) ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀ.ਬੀ.ਆਈ. ਦੁਆਰਾ ਦਰਜ ਕੀਤੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬੀਤੇ ਦਿਨ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਅੱਜ ਯਾਨੀ ਸ਼ਨੀਵਾਰ ਨੂੰ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ਪਹੁੰਚੇ ਅਤੇ ਪੂਜਾ ਅਰਚਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਮੌਜੂਦ ਸਨ।

ਇਸ ਤੋਂ ਪਹਿਲਾਂ ਟਵਿੱਟਰ ‘ਤੇ ਇਕ ਪੋਸਟ ‘ਚ ਕੇਜਰੀਵਾਲ ਨੇ ਕਿਹਾ, ‘ਅੱਜ ਦੁਪਹਿਰ, ਮੈਂ ਭਗਵਾਨ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਜਾਵਾਂਗਾ। ਕੇਜਰੀਵਾਲ ਦੀ ਮੰਦਰ ਯਾਤਰਾ ਸੁਪਰੀਮ ਕੋਰਟ ਵੱਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਬੀਤੇ ਦਿਨ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਹੋਈ ਹੈ। ਕੇਜਰੀਵਾਲ ਨੇ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਿਹਾ ਸੀ ਕਿ ਹਰ ਮੁਸ਼ਕਲ ‘ਚ ਪ੍ਰਮਾਤਮਾ ਉਨ੍ਹਾਂ ਦੇ ਨਾਲ ਖੜ੍ਹਾ ਹੈ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ ਹੈ।

21 ਮਾਰਚ ਨੂੰ ਹੋਈ ਸੀ ਇਹ ਗ੍ਰਿਫ਼ਤਾਰੀ
ਕੇਜਰੀਵਾਲ ਨੂੰ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ 21 ਮਾਰਚ, 2024 ਨੂੰ ਈ.ਡੀ ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਸੀ। 26 ਜੂਨ, 2024 ਨੂੰ, ਕੇਜਰੀਵਾਲ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ ਆਬਕਾਰੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਸੀ।

Leave a Reply