ਦਿੱਲੀ: ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਆਪਣੇ ਪਹਿਲੇ ਦੌਰੇ ‘ਤੇ ਅੱਜ ਦਿੱਲੀ ਪਹੁੰਚੇ। ਸਵੇਰੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਸਿਆਸੀ ਹਾਲਾਤ ‘ਤੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਮਜ਼ਬੂਤੀ ਨਾਲ ਹਰਿਆਣਾ ਨੂੰ ਅੱਗੇ ਲੈ ਜਾਣਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੈਨੂੰ ਆਸ਼ੀਰਵਾਦ ਦਿੱਤਾ ਹੈ।ਮਨੋਹਰ ਲਾਲ ਦੀ ਅਗਵਾਈ ਵਿਚ ਜੋ ਹਰਿਆਣਾ ਦਾ ਅਕਸ ਬਣੇ ਹਨ, ਉਨ੍ਹਾਂ ਸਾਰੀਆਂ ਗੱਲਾਂ ਨੂੰ ਅੱਗੇ ਲੈ ਕੇ ਜਾਣਾ ਹੈ।ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਮੀਟਿੰਗ ਦੌਰਾਨ ਉਹ ਮੰਤਰੀ ਮੰਡਲ ਦੇ ਵਿਸਥਾਰ ਅਤੇ 5 ਕੈਬਨਿਟ ਮੰਤਰੀਆਂ ਦੇ ਵਿਭਾਗਾਂ ਬਾਰੇ ਚਰਚਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਹੋਰ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ।

Leave a Reply