ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਨਵੇਂ ਚੁਣੇ ਉਮਦੀਵਾਰਾਂ ਦੇ ਨਾਮ ਆਏ ਦਿਨ ਘੋਸ਼ਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਆਉਣ ਵਾਲੇ ਅਗਲੇ ਪੰਜ ਦਿਨਾਂ ‘ਚ ਬਾਕੀ ਰਹਿੰਦੇ 5 ਉਮਦੀਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵਿਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਅਗਲੇ ਪੰਜ ਦਿਨਾਂ ‘ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮਦੀਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ 14 ਮਾਰਚ ਨੂੰ ਮੁੱਖ ਮੰਤਰੀ ਮਾਨ ਵੱਲੋਂ 8 ਉਮਦੀਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਜਿਸ ਵਿੱਚ 5 ਕੈਬਨਿਟ ਮੰਤਰੀਆਂ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਇਨ੍ਹਾਂ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਕੀਤਾ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਲਾਲਜੀਤ ਸਿੰਘ ਭੁੱਲਰ ਖਡੂਰ ਸਾਹਿਬ, ਗੁਰਮੀਤ ਸਿੰਘ ਖੁੱਡੀਆਂ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਅਤੇ ਡਾ: ਬਲਬੀਰ ਸਿੰਘ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਸੀ।

Leave a Reply