ਸ੍ਰੀ ਫਤਿਹਗੜ੍ਹ ਸਾਹਿਬ : ਲੋਕ ਸਭਾ ਦੀਆਂ ਚੋਣਾਂ (Lok Sabha elections) ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲਗਾਤਾਰ ਤਿਆਰੀਆ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਵੱਖ-ਵੱਖ ਹਲਕਿਆਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਸੰਗਰੂਰ ‘ਚ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਚੋਣਾਂ ਨੂੰ ਲੈ ਕੇ ਅਹਿਮ ਵੱਡੇ ਫ਼ੈਸਲੇ ਲਏ ਗਏ ਸਨ। ਆਪ ਪਾਰਟੀ ਨੇ ਲੋਕ ਸਭਾ ਚੋਣਾਂ ‘ਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਨਾਲ ਕੰਮ ਕਰ ਰਹੀ ਹੈ।

ਇਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਬੈਠਕ ਸੱਦੀ, ਜਿਸ ‘ਚ ਸਾਰੇ ਵਿਧਾਇਕਾਂ ਸਮੇਤ ਲੋਕ ਸਭਾ ਹਲਕੇ ਦੇ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵੀ ਸ਼ਾਮਲ ਹੋਏ। ਬੈਠਕ ਦੌਰਾਨ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਤੋਂ ਸਰਕਾਰ ਦੁਆਰਾ ਕੀਤੇ ਲੋਕ-ਪੱਖੀ ਕੰਮਾਂ ਦਾ ਫੀਡਬੈਕ ਲਿਆ।

ਬੈਠਕ ਵਿਚ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਅਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ। ਸੀਐਮ ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਦਿਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ ਤਾਂ ਜੋ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ।

Leave a Reply