ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਅਜਿਹੇ ‘ਚ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ. ਦੇ. ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕਰਵਾਏ ਸਨ। ਟੈਸਟ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਫੇਫੜਿਆਂ ਦੀਆਂ ਧਮਨੀਆਂ ਵਿੱਚ ਦਬਾਅ ਵਧਣ ਨਾਲ ਉਨ੍ਹਾਂ ਦੇ ਦਿਲ ‘ਤੇ ਦਬਾਅ ਪੈਂਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਜਾਂਦਾ ਹੈ। ਦਿਲ ਦੀ ਜਾਂਚ ਅਤੇ ਟੈਸਟ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅੱਗੇ ਫ਼ੈਸਲੇ ਲੈਣਗੇ।