November 5, 2024

CM ਮਾਨ ਨੇ ਜ਼ਹਿਰੀਲੀ ਸ਼ਰਾਬ ਪੀੜਤ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

ਸੰਗਰੂਰ : ਜ਼ਹਿਰੀਲੀ ਸ਼ਰਾਬ (Poisoned Liquor) ਨਾਲ ਹੋਈ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪਿੰਡ ਗੁੱਜਰਾਂ ਵਿੱਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਇੱਕੋ ਸਮੇਂ ਕਈ ਚਿਤਾਵਾਂ ਸਾੜੀਆਂ ਗਈਆ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣਗੇ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਅਤੇ ਨੌਕਰੀਆਂ ਵੀ ਦੇਣਗੇ। ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਮੁੱਖ ਮੰਤਰੀ ਹਨ, ਉਹ ਕਿਸੇ ਵੀ ਘਰ ਦਾ ਚੁੱਲ੍ਹਾ ਬੁਝਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਉਸ ਦਾ ਕੰਮ ਪਸੰਦ ਨਹੀਂ ਕਰਦੇ ਤਾਂ ਉਹ ਉਨ੍ਹਾਂ ਨੂੰ ਕੁਰਸੀ ਤੋਂ ਹਟਾ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿਟਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆ ਨੂੰ ਕਿਸੀ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ ਅਤੇ ਕਾਨੂੰਨ ਦੇ ਅਨੁਸਾਰ ਸਖਤ ਕਾਰਵਾਈ ਕਰ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਖੁਸ਼ਹਾਲ ਹੋਵੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਉਹ ਵਚਨਬੱਧ ਹਨ।

By admin

Related Post

Leave a Reply