ਪੰਜਾਬ : ਮਿਸ਼ਨ ਰੋਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਚੰਡੀਗੜ੍ਹ ਪੁੱਜੇ। ਇਸ ਦੌਰਾਨ ਉਨ੍ਹਾਂ ਨੇ 457 ਨਵ-ਨਿਯੁਕਤ ਉਮੀਦਵਾਰਾਂ ਨੂੰ ਵੱਖ-ਵੱਖ ਯੋਗਤਾਵਾਂ ਦੇ ਨਿਯੁਕਤੀ ਪੱਤਰ ਸੌਂਪੇ। ਤੁਹਾਨੂੰ ਦੱਸ ਦੇਈਏ ਕਿ ਅੱਜ ਦਾ ਪ੍ਰੋਗਰਾਮ ਚੰਡੀਗੜ੍ਹ ਦੇ ਸੈਕਟਰ-35 ਸਥਿਤ ਨਿਕਯਾ ਭਵਨ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਸੀਐਮ ਮਾਨ ਨੇ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ।

ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ ਅਤੇ ਉਨ੍ਹਾਂ ‘ਤੇ ਜ਼ੁਬਾਨੀ ਤੰਜ਼ ਕੱਸੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਚਾਰ ਆਗੂ ਸਵੇਰੇ ਉੱਠਦੇ ਹੀ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਜਾਂਦੇ ਹਨ। ਇਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਆਮ ਘਰਾਂ ਦੇ ਮੁੰਡੇ ਉਸ ਦੀਆਂ ਕੁਰਸੀਆਂ ‘ਤੇ ਆ ਕੇ ਬੈਠਣਗੇ। ਨਵਜੋਤ ਸਿੰਘ ਸਿੱਧੂ ‘ਤੇ ਤੰਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਹਾਲਤ ਵਿਆਹਾਂ ਵਿਚ ਦਿਤੇ ਸੂਟ ਵਰਗੀ ਹੈ। ਅੱਗੇ ਦੀ ਅੱਗੇ ਤੋਰੀ ਜਾਂਦੇ ਨੇ ਪਰ ਕਾਂਗਰਸ ਦੀ ਬਦਕਿਸਮਤੀ ਉਨ੍ਹਾਂ ਨੇ ਇਹ ਸੂਟ ਖੋਲ੍ਹ ਲਿਆ, ਹੁਣ ਨਾ ਸਵਾਇਆ ਜਾਂਦਾ ਤੇ ਨਾ ਲਿਫਾਫੇ ਵਿਚ ਪਾਇਆ ਜਾਂਦਾ ਹੈ।

Leave a Reply