CM ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਕੀਤਾ ਇਹ ਐਲਾਨ
By admin / February 22, 2024 / No Comments / Punjabi News
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Farmer Shubhkaran Singh)ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਪਿਛਲੇ ਕਈ ਦਿਨਾਂ ਤੋਂ ਚਲਦੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋਂ ਨਾਲ ਸਬੰਧਤ 23 ਸਾਲਾ ਸ਼ੁਭ ਕਰਮਨ ਸਿੰਘ ਪੁੱਤਰ ਚਰਨਜੀਤ ਸਿੰਘ ਦੀ ਮੌਤ ਹੋ ਗਈ ਸੀ। ਸ਼ੁਭ ਕਰਮਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।