ਪੰਜਾਬ: ਲੋਕ ਸਭਾ ਚੋਣਾਂ (The Lok Sabha Election) ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਸੀ.ਐਮ ਭਗਵੰਤ ਮਾਨ (CM Bhagwant Mann) ਐਕਸ਼ਨ ਮੋਡ ਵਿੱਚ ਆ ਗਏ ਹਨ। ਜਾਣਕਾਰੀ ਅਨੁਸਾਰ ਸੀ.ਐਮ. ਮਾਨ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਦੀ ਮੀਟਿੰਗ ਬੁਲਾਈ ਗਈ ਹੈ। ਇਸ ਦੌਰਾਨ ਸਰਕਾਰੀ ਸਕੀਮਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਬਾਅਦ ਦੁਪਹਿਰ 1 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਸੀ.ਐਮ ਭਗਵੰਤ ਮਾਨ ਵੱਲੋਂ ਬੁਲਾਈ ਗਈ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਨਵੀਆਂ ਸਕੀਮਾਂ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸੀ.ਐੱਮ. ਮਾਨ 2 ਮਹੀਨਿਆਂ ਬਾਅਦ ਡੀ.ਸੀ. ਨਾਲ ਮਿਲਣਗੇ। ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਡੀ.ਸੀ. ਨਾਲ ਮੁਲਾਕਾਤ ਕੀਤੀ ਸੀ।