ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha elections) ਲਈ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾ ਰਹੇ ਹਨ। ਹੁਣ ਸੀ.ਐਮ ਮਾਨ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ।

ਸੀ.ਐਮ. ਮਾਨ ਅੱਜ ਤੋਂ ਗੁਆਂਢੀ ਸੂਬੇ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ‘ਚ ਜਾ ਕੇ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਰੈਲੀਆਂ ਤੇ ਰੋਡ ਸ਼ੋਅ ਕਰਨਗੇ, ਜਿਸ ਲਈ ਪਾਰਟੀ ਹਾਈਕਮਾਂਡ ਨੇ ਤਿਆਰੀਆਂ ਕਰ ਲਈਆਂ ਹਨ। ਇਸ ਦੌਰਾਨ ਸੀ.ਐਮ ਮਾਨ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਡਾ ਦੁਰਗੇਸ਼ ਪਾਠਕ ਸਮੇਤ ਹੋਰ ਆਗੂ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਚੋਣ ਦੌਰਾ ਪੂਰਾ ਮਹੀਨਾ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੂਰਾ ਮਹੀਨਾ ਹਰਿਆਣਾ ਤੋਂ ਗੁਜਰਾਤ ਦਾ ਦੌਰਾ ਕਰਨਗੇ। ਇਸ ਦੌਰਾਨ ਉਹ I.N.D.I.A. ਦੇ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ ਮਾਨ ਦਾ ਪ੍ਰੋਗਰਾਮ 8 ਅਪ੍ਰੈਲ ਨੂੰ ਕੁਰੂਕਸ਼ੇਤਰ, 12 ਅਤੇ 13 ਅਪ੍ਰੈਲ ਨੂੰ ਦਿੱਲੀ ਅਤੇ 16 ਅਤੇ 17 ਅਪ੍ਰੈਲ ਨੂੰ ਗੁਜਰਾਤ ਹੈ। ਗੁਜਰਾਤ ਵਿੱਚ ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਦਾ ਆਸਾਮ ਜਾਣ ਦਾ ਪ੍ਰੋਗਰਾਮ ਵੀ ਹੈ। ਚੋਣ ਪ੍ਰਚਾਰ ਦੌਰਾਨ ਸੀ.ਐਮ. ਮਾਨ ਆਪਣੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ ਅਤੇ ਕਾਰ ਅਤੇ ਜਹਾਜ਼ ਰਾਹੀਂ ਦੂਜੇ ਰਾਜਾਂ ਵਿੱਚ ਜਾਣਗੇ। ਦੱਸ ਦੇਈਏ ਕਿ ਸੀ.ਐੱਮ. ਮਾਨ ਹਰ ਲੋਕ ਸਭਾ ਸੀਟ ਦੇ ਉਮੀਦਵਾਰਾਂ ਅਤੇ ਉਥੋਂ ਦੀਆਂ ਵਿਧਾਨ ਸਭਾ ਸੀਟਾਂ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕਾਂ ਨਾਲ ਮਿਲ ਕੇ ਚੋਣ ਯੋਜਨਾਵਾਂ ਬਣਾ ਰਹੇ ਹਨ। ਪਾਰਟੀ ਹਰ ਸੀਟ ‘ਤੇ ਵੱਖ-ਵੱਖ ਮੁੱਦੇ ਉਠਾਏਗੀ।

Leave a Reply