ਅੰਮ੍ਰਿਤਸਰ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫਤਰ (The Deputy Commissioner Office) ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਔਰਤ ਖੁਦਕੁਸ਼ੀ ਕਰਨ ਲਈ ਚੌਥੀ ਮੰਜ਼ਿਲ ‘ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਇਕ ਔਰਤ ਦਫਤਰ ਦੀ ਚੌਥੀ ਮੰਜ਼ਿਲ ‘ਤੇ ਪਹੁੰਚ ਕੇ ਖੁਦਕੁਸ਼ੀ ਕਰਨ ਲਈ ਛਾਲ ਮਾਰਨ ਲੱਗੀ ਅਤੇ ਇਸ ਦੌਰਾਨ ਉਸ ਨੇ ਉੱਪਰ ਜਾਣ ਵਾਲੀਆਂ ਪੌੜੀਆਂ ਦੇ ਦੋਵੇਂ ਪਾਸੇ ਦੇ ਦਰਵਾਜ਼ੇ ਵੀ ਬੰਦ ਕਰ ਲਏ।

ਖੁਸ਼ਕਿਸਮਤੀ ਹੈ ਕਿ ਡੀਸੀ ਦਫ਼ਤਰ ਦੀ ਚੌਥੀ ਮੰਜ਼ਿਲ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਸਿਵਲ ਡਿਫੈਂਸ ਦਫ਼ਤਰ ਹੈ। ਇਸ ਸਬੰਧੀ ਸੂਚਨਾ ਮਿਲਦੇ ਹੀ ਸੀ.ਡੀ.ਆਈ ਇੰਸਪੈਕਟਰ ਜਗਮੋਹਨ ਗਰਗ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਮਾਨ ਸੰਭਾਲੀ ਅਤੇ ਬਹੁਤ ਹੀ ਸੂਝ-ਬੂਝ ਨਾਲ ਪਹਿਲਾਂ ਔਰਤ ਨਾਲ ਗੱਲਬਾਤ ਕੀਤੀ ਅਤੇ ਦੂਜੇ ਪਾਸੇ ਤੋਂ ਦਰਵਾਜ਼ਾ ਖੋਲ੍ਹ ਕੇ ਉਸ ਨੂੰ ਬਚਾਇਆ। ਫਿਲਹਾਲ ਔਰਤ ਨੂੰ ਬਚਾ ਲਿਆ ਗਿਆ ਹੈ। ਪਤਾ ਲੱਗਾ ਹੈ ਕਿ ਉਕਤ ਔਰਤ ਮੱਧ ਪ੍ਰਦੇਸ਼ ਦੀ ਵਸਨੀਕ ਹੈ ਅਤੇ ਉਹ ਅੰਮ੍ਰਿਤਸਰ ਦੀ ਅਦਾਲਤ ਵਿਚ ਕਿਸੇ ਕੇਸ ਲਈ ਆਈ ਸੀ।

Leave a Reply