ਰਾਂਚੀ: ਇਨਫੋਰਸਮੈਂਟ ਡਾਇਰੈਕਟੋਰੇਟ (The Enforcement Directorate),(ਈ.ਡੀ) ਨੇ 35 ਕਰੋੜ ਰੁਪਏ ਦੀ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿੱਚ ਝਾਰਖੰਡ ਸਰਕਾਰ ਦੇ ਮੰਤਰੀ ਆਲਮਗੀਰ ਆਲਮ (Alamgir Alam) ਦੇ ਨਿੱਜੀ ਸਕੱਤਰ ਸੰਜੀਵ ਲਾਲ ਅਤੇ ਲਾਲ ਦੇ ਘਰੇਲੂ ਨੌਕਰ ਨੂੰ ਅੱਜ ਯਾਨੀ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਰਾਤ ਭਰ ਪੁੱਛਗਿੱਛ ਤੋਂ ਬਾਅਦ ਦੋਵਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰਾਜ ਦੇ ਪੇਂਡੂ ਵਿਕਾਸ ਵਿਭਾਗ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਈ.ਡੀ ਨੇ ਬੀਤੇ ਦਿਨ ਸ਼ਹਿਰ ਵਿੱਚ ਇੱਕ ਫਲੈਟ ‘ਤੇ ਛਾਪਾ ਮਾਰਿਆ ਸੀ ਜੋ ਕਥਿਤ ਤੌਰ ‘ਤੇ ਲਾਲ ਦੇ ਘਰੇਲੂ ਨੌਕਰ ਜਹਾਂਗੀਰ ਦਾ ਹੈ।

ਕੇਂਦਰੀ ਏਜੰਸੀ ਨੇ ਫਲੈਟ ਤੋਂ 34 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਅਤੇ ਕੁਝ ਹੋਰ ਸਥਾਨਾਂ ਦੀ ਤਲਾਸ਼ੀ ਦੌਰਾਨ 3 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਕੁੱਲ 35.23 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਅਤੇ ਕਾਂਗਰਸੀ ਆਗੂ ਆਲਮ ਨੇ ਇਸ ਮਾਮਲੇ ਵਿੱਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।

Leave a Reply