ਨਵੀਂ ਦਿੱਲੀ : ਅੱਜ ਈ.ਡੀ (ED) ਨੇ ਵੱਡੀ ਕਾਰਵਾਈ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਪਤਨੀ ਦੇ ਦੂਰ ਦੇ ਰਿਸ਼ਤੇਦਾਰ ਦੇ ਘਰ ਛਾਪਾ ਮਾਰਿਆ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ (Sunita) ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਅੱਜ ਅਦਾਲਤ ‘ਚ ਕਥਿਤ ਆਬਕਾਰੀ ਨੀਤੀ ਘੁਟਾਲੇ ‘ਤੇ ‘ਵੱਡੇ ਖੁਲਾਸੇ’ ਹੋਣ ਦੀ ਉਮੀਦ ਹੈ।
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਨੂੰ ਈ.ਡੀ ਨੇ ਐਕਸਾਈਜ਼ ਡਿਊਟੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ 28 ਮਾਰਚ ਤੱਕ ਏਜੰਸੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸੁਨੀਤਾ ਕੇਜਰੀਵਾਲ ਨੇ ਬੀਤੇ ਦਿਨ ਇਕ ਡਿਜੀਟਲ ਬ੍ਰੀਫਿੰਗ ‘ਚ ਕਿਹਾ ਕਿ ਉਨ੍ਹਾਂ ਦੇ ਪਤੀ 28 ਮਾਰਚ ਨੂੰ ਅਦਾਲਤ ‘ਚ ਕਥਿਤ ਸ਼ਰਾਬ ਘੁਟਾਲੇ ਦਾ ਖੁਲਾਸਾ ਕਰਨਗੇ ਅਤੇ ਸਬੂਤ ਵੀ ਪੇਸ਼ ਕਰਨਗੇ।
ਏਜੰਸੀ ਜਾਂ ਤਾਂ ਮੁੱਖ ਮੰਤਰੀ ਦੀ ਹਿਰਾਸਤ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ ਜਾਂ ਅਦਾਲਤ ਤੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਲਈ ਨਿਰਦੇਸ਼ ਮੰਗ ਸਕਦੀ ਹੈ।