November 5, 2024

ED ਵੱਲੋਂ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ‘ਚ ਵੱਡਾ ਐਕਸ਼ਨ

Latest Punjabi News | Home |Time tv. news

ਚੰਡੀਗੜ੍ਹ: ਕੇਂਦਰੀ ਜਾਂਚ ਏਜੰਸੀ (Central Investigation Agency) ਈਡੀ ਨੇ ਅੱਜ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕੋ ਸਮੇਂ ਵੱਡੀ ਕਾਰਵਾਈ ਕੀਤੀ ਹੈ।ਕੇਂਦਰੀ ਏਜੰਸੀ ਨੇ ਤਿੰਨੇ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਇੱਕੋ ਵੇਲੇ ਪੰਜਾਬ ਤੇ ਹਰਿਆਣਾ ਦੇ ਕਰੀਬ 18 ਥਾਵਾਂ ‘ਤੇ ਰੇਡ ਮਾਰੀ। ਇਸ ਵਿੱਚ ਪੰਚਕੂਲਾ ਤੇ ਮੁਹਾਲੀ ਸਮੇਤ ਹੋਰ ਇਲਾਕੇ ਸ਼ਾਮਲ ਹਨ, ਜਦੋਂਕਿ ਹਿਮਾਚਲ ਦੇ ਸੋਲਨ ਜ਼ਿਲ੍ਹੇ ਵਿੱਚ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ।

ਸੂਤਰਾਂ ਮੁਤਾਬਕ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਚੱਲ ਰਹੀ ਹੈ, ਜੋ ਹੁੱਡਾ ਵਿੱਚ 70 ਕਰੋੜ ਰੁਪਏ ਦੇ ਫਰਜ਼ੀ ਰਿਫੰਡ ਘੁਟਾਲੇ ਨਾਲ ਸਬੰਧਤ ਹੈ। ਹੁੱਡਾ ਨੂੰ ਹੁਣ ‘ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ’ ਵਜੋਂ ਜਾਣਿਆ ਜਾਂਦਾ ਹੈ। ਹੁੱਡਾ ਦੇ ਕਰੀਬ ਛੇ ਅਧਿਕਾਰੀਆਂ ਦੀ ਭੂਮਿਕਾ ਏਜੰਸੀ ਦੀ ਜਾਂਚ ਦੇ ਘੇਰੇ ਵਿੱਚ ਹੈ।

ਏਜੰਸੀ ਦੇ ਸੂਤਰਾਂ ਮੁਤਾਬਕ ਗਲਤ ਤਰੀਕੇ ਨਾਲ ਪੈਸੇ ਰਿਫੰਡ ਕੀਤੇ ਗਏ ਹਨ। ਇਹ ਧੋਖਾਧੜੀ 2015 ਤੋਂ 2019 ਦਰਮਿਆਨ ਹੋਈ ਸੀ। ਇਸ ਮਾਮਲੇ ‘ਚ ਹਰਿਆਣਾ ਦੀਆਂ ਕਈ ਰੀਅਲ ਅਸਟੇਟ ਕੰਪਨੀਆਂ ਤੇ ਅਧਿਕਾਰੀ ਰਡਾਰ ‘ਤੇ ਹਨ। ਇਸ ਮਾਮਲੇ ਦੀਆਂ ਤਾਰਾਂ ਹਿਮਾਚਲ ਨਾਲ ਵੀ ਜੁੜੀਆਂ ਹੋਈਆਂ ਹਨ।

By admin

Related Post

Leave a Reply