November 5, 2024

GNDU ਨੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਜਾਰੀ ਕੀਤੀ ਇਹ ਸੁਵਿਧਾ

ਅੰਮ੍ਰਿਤਸਰ: ਵਿਦਿਆਰਥੀ ਹੁਣ ਆਪਣੀ ਮਾਂ-ਬੋਲੀ ਪੰਜਾਬੀ (Mother Tongue Punjabi) ਵਿੱਚ ਇੰਜਨੀਅਰਿੰਗ ਦੀ ਪੜ੍ਹਾਈ ਕਰ ਸਕਦੇ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਨੀ ਆਸਾਨ ਹੋ ਜਾਵੇਗੀ। ਇਸ ਦੇ ਚਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਨੇ ਕਮਿਸ਼ਨ ਫਾਰ ਸਾਇੰਸ ਐਂਡ ਟੈਕਨੀਕਲ ਟਰਮਿਨੌਲੋਜੀ, ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਜੀਨੀਅਰਿੰਗ ਵਿਸ਼ੇ ਦੇ ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਹੈ, ਜਿਸ ਨਾਲ ਵਿਦਿਆਰਥੀ ਅੰਗਰੇਜ਼ੀ ਦੇ ਅਰਥ ਵੀ ਸਮਝ ਸਕਣਗੇ ।

ਹਾਲ ਹੀ ਵਿੱਚ ਜੀ.ਐਨ.ਡੀ.ਯੂ. ਸਕੂਲ ਆਫ਼ ਪੰਜਾਬੀ ਸਟੱਡੀਜ਼ ਵੱਲੋਂ ਤਿੰਨ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ। ਚਰਚਾ ਤੋਂ ਬਾਅਦ ਜੀ.ਐਨ.ਡੀ.ਯੂ. ਨੇ ਸ਼ਬਦਾਂ ਦਾ ਅਨੁਵਾਦ ਕਰਕੇ ਭਾਰਤ ਸਰਕਾਰ ਦੇ ਕਮਿਸ਼ਨ ਨੂੰ ਸੌਂਪ ਦਿੱਤਾ। ਕਿਤਾਬਾਂ ਵਿੱਚ ਵੀ ਬਦਲਾਅ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕਈ ਦੇਸ਼ ਆਪਣੀ ਭਾਸ਼ਾ ਵਿੱਚ ਸਿੱਖਿਆ ਪ੍ਰਦਾਨ ਕਰਦੇ ਹਨ। ਜਾਣਕਾਰੀ ਅਨੁਸਾਰ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਮੁਖੀ ਡਾ: ਮਨਜਿੰਦਰ ਸਿੰਘ ਨੇ ਦੱਸਿਆ ਕਿ ਸਾਇੰਸ ਵਰਗੇ ਵਿਸ਼ਿਆਂ ਨੂੰ ਪੰਜਾਬੀ ਵਿਚ ਪੜ੍ਹਾਉਣ ਦੀ ਕੋਸ਼ਿਸ਼ ਵਿਚ ਇਨ੍ਹਾਂ ਸ਼ਬਦਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਗਿਆ ਹੈ । ਪੰਜਾਬੀ ਵਿੱਚ ਅਨੁਵਾਦ ਦਾ ਮਕਸਦ ਕਿਸੇ ਵੀ ਵਿਸ਼ੇ ਨੂੰ ਸਾਡੀ ਆਪਣੀ ਭਾਸ਼ਾ ਵਿੱਚ ਸਮਝਣਾ ਆਸਾਨ ਬਣਾਉਣਾ ਹੈ। ਉਦਾਹਰਨ ਲਈ, ਜਪਾਨ, ਚੀਨ, ਰੂਸ ਅਤੇ ਫਰਾਂਸ ਵਰਗੇ ਕਈ ਦੇਸ਼ਾਂ ਵਿੱਚ ਸਿੱਖਿਆ ਉਹਨਾਂ ਦੀ ਆਪਣੀ ਭਾਸ਼ਾ ਵਿੱਚ ਦਿੱਤੀ ਜਾਂਦੀ ਹੈ। ਇਹ ਸਾਰੇ ਦੇਸ਼ ਆਪਣੀ ਭਾਸ਼ਾ ਵਿੱਚ ਸਿੱਖਿਆ ਪ੍ਰਦਾਨ ਕਰਦੇ ਹਨ, ਕਿਉਂਕਿ ਵਿਦਿਆਰਥੀ ਆਪਣੀ ਮਾਤ ਭਾਸ਼ਾ ਵਿੱਚ ਵਧੀਆ ਸਿੱਖਿਆ ਪ੍ਰਾਪਤ ਕਰ ਸਕਦੇ ਹਨ।

ਡਾ: ਮਨਜਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਇੱਕ-ਦੋ ਸਾਲਾਂ ਵਿੱਚ ਪੰਜਾਬੀ ਵਿੱਚ ਪੜ੍ਹਾਈ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਵਿਕਲਪ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੀ ਕੋਸ਼ਿਸ਼ ਹੈ ਕਿ ਇੰਜਨੀਅਰਿੰਗ ਦੀ ਦਾਖ਼ਲਾ ਪ੍ਰੀਖਿਆ ਪੰਜਾਬੀ ਵਿੱਚ ਸ਼ੁਰੂ ਕੀਤੀ ਜਾਵੇ, ਤਾਂ ਜੋ ਦਾਖ਼ਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

By admin

Related Post

Leave a Reply