ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ ਸਾਬਕਾ ਵਿਧਾਇਕ ਅਤੇ ਇਨੈਲੋ ਨੇਤਾ ਨਫੇ ਸਿੰਘ ਰਾਠੀ (INLO leader Nafe Singh Rathi) ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਸਦਨ ‘ਚ ਸਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਨਫੇ ਸਿੰਘ ਰਾਠੀ ਦੇ ਕਤਲ ਨੂੰ ਲੈ ਕੇ ਸਦਨ ਵਿੱਚ ਰੋਕ ਮਤਾ ਲਿਆਵੇਗੀ।

ਸਦਨ ‘ਚ ਕਾਂਗਰਸ ਦੀ ਤਰਫੋਂ ਨਫੇ ਸਿੰਘ ਰਾਠੀ ਦੇ ਕਤਲ ‘ਤੇ ਕਾਂਗਰਸ ਨੇ ਮੰਗ ਕੀਤੀ ਹੈ ਕਿ ਇਸ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਜਾਂ ਸੀ.ਬੀ.ਆਈ. ਤੋਂ ਕਰਵਾਈ ਜਾਵੇ ਨਾਲ ਹੀ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ।ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਸਿੰਘ ਹੁੱਡਾ ਅਤੇ ਇਨੈਲੋ ਦੇ ਪ੍ਰਮੁੱਖ ਜਨਰਲ ਸਕੱਤਰ ਅਭੈ ਚੌਟਾਲਾ ਨੇ ਇਸ ਕਤਲੇਆਮ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਅਜਿਹੇ ‘ਚ ਇਸ ਮਾਮਲੇ ‘ਤੇ ਸਰਕਾਰ ਤੋਂ ਸਦਨ ‘ਚ ਵਿਰੋਧੀ ਪਾਰਟੀਆਂ ਜਵਾਬ ਮੰਗਣਗੀਆਂ। ਵਿੱਤ ਮੰਤਰੀ ਹੋਣ ਦੇ ਨਾਤੇ,  ਮੁੱਖ ਮੰਤਰੀ ਮਨੋਹਰ ਲਾਲ ਦੁਆਰਾ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਅਗਲੇ ਵਿੱਤੀ ਸਾਲ 2024-25 ਦੇ ਬਜਟ ‘ਤੇ ਸਦਨ ਵਿੱਚ ਚਰਚਾ ਸ਼ੁਰੂ ਹੋਵੇਗੀ। ਇਸ ਦੌਰਾਨ ਚਾਰ ਬਿੱਲ ਵੀ ਪੇਸ਼ ਕੀਤੇ ਜਾਣਗੇ।

ਮੁੱਖ ਮੰਤਰੀ ਨੇ 1.89 ਲੱਖ ਕਰੋੜ ਰੁਪਏ ਦਾ ਪੇਸ਼ ਕੀਤਾ ਹੈ ਬਜਟ 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿੱਤ ਮੰਤਰੀ ਵਜੋਂ ਆਪਣੇ ਦੂਜੇ ਕਾਰਜਕਾਲ ਦਾ ਅੰਤਿਮ ਬਜਟ 23 ਫਰਵਰੀ ਨੂੰ ਪੇਸ਼ ਕੀਤਾ ਹੈ। ਸੀਐਮ ਮਨੋਹਰ ਲਾਲ ਨੇ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਇਹ ਪਿਛਲੇ ਬਜਟ ਨਾਲੋਂ 11 ਫੀਸਦੀ ਵੱਧ ਹੈ। ਬਜਟ ਪੇਸ਼ ਕਰਦੇ ਹੋਏ ਸੀਐਮ ਖੱਟਰ ਨੇ ਕਿਹਾ ਕਿ ਲਗਾਤਾਰ 5ਵੀਂ ਵਾਰ ਬਜਟ ਪੇਸ਼ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕੋਈ ਨਵਾਂ ਟੈਕਸ ਨਹੀਂ ਹੈ।

Leave a Reply