Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 666
ਧਨਾਸਰੀ ਮਹਲਾ ੩ ॥
ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ। ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧। ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨। (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩। ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।
धनासरी महला ३ ॥
नावै की कीमति मिति कही न जाइ ॥ से जन धंनु जिन इक नामि लिव लाइ ॥ गुरमति साची साचा वीचारु ॥ आपे बखसे दे वीचारु ॥१॥ हरि नामु अचरजु प्रभु आपि सुणाए ॥ कली काल विचि गुरमुखि पाए ॥१॥ रहाउ ॥ हम मूरख मूरख मन माहि ॥ हउमै विचि सभ कार कमाहि ॥ गुर परसादी हंउमै जाइ ॥ आपे बखसे लए मिलाइ ॥२॥ बिखिआ का धनु बहुतु अभिमानु ॥ अहंकारि डूबै न पावै मानु ॥ आपु छोडि सदा सुखु होई ॥ गुरमति सालाही सचु सोई ॥३॥ आपे साजे करता सोइ ॥ तिसु बिनु दूजा अवरु न कोइ ॥ जिसु सचि लाए सोई लागै ॥ नानक नामि सदा सुखु आगै ॥४॥८॥
अर्थ: हे भाई! परमात्मा का नाम हैरान करने वाली ताकत वाला है। (पर यह नाम) प्रभू स्वयं ही (किसी भाग्यशाली को) सुनाता है। इन झगड़ों-भरे जीवन समय में वही मनुष्य हरी-नाम प्राप्त करता है जो गुरू के सन्मुख रहता है।1। रहाउ। हे भाई! ये नहीं कहा जा सकता कि परमात्मा का नाम किस मोल मिल सकता है और इस नाम की ताकत कितनी है। जिन मनुष्यों ने परमात्मा के नाम में सुरति जोड़ी हुई है वे भाग्यशाली हैं। जो मनुष्य कभी गलती ना करने वाली गुरू की मति ग्रहण करता है, वह मनुष्य सदा-स्थिर प्रभू के गुणों की विचार (अपने अंदर) बसाता है। पर ये विचार प्रभू उसे ही देता है जिस पर खुद मेहर करता है।1। हे भाई! हम जीव (अपना) हरेक काम अहंकार के आसरे ही करते हैं, (सो जो हम अपने) मन में (ध्यान से विचारें तो इस अहंकार के कारण) हम केवल मूर्ख हैं। ये अहंकार (हमारे अंदर से) गुरू की कृपा से दूर हो सकता है। (गुरू भी उसी को) मिलाता है जिस पर प्रभू खुद ही मेहर करता है।2। (हे भाई! ये दुनियावी) माया का धन (मनुष्य के मन में) बड़ा अहंकार (पैदा करता है)। और, जो मनुष्य अहंकार में डूबा रहता है वह (प्रभू की हजूरी में) आदर नहीं पाता। हे भाई! स्वैभाव त्याग के सदा आत्मिक आनंद बना रहता है। हे भाई! मैं तो गुरू की मति ले के उस सदा-स्थिर प्रभू की सिफत सालाह करता रहता हूँ।3। हे भाई! वह करतार स्वयं ही (सारी सृष्टि को) पैदा करता है, उसके बिना कोई और (ऐसी अवस्था वाला) नहीं है। वह करतार जिस मनुष्य को (अपने) सदा-स्थिर नाम में जोड़ता है, वही मनुष्य (नाम-सिमरन में) लगता है। हे नानक! जो मनुष्य नाम में लगता है उसको ही आत्मिक आनंद बना रहता है (इस लोक में भी, और) परलोक में भी।4।8।
————–
#Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #Waheguru #SikhFaith #Nitnem #HarmandirSahib #ShabadKirtan #SikhTraditions #spiritualwisdom
#harmandirsahibhukamnama #todayhukamnamasriharmandirsahib #hukamnamadarbarsahib #hukamnamasridarbarsahib #hukamnamasridarbarsahibamritsar #ajdahukamnamadarbarsahib #todayhukamnama #hukamnamdarbarsahibtoday #today'shukamnamasridarbarsahib #ajdahukamnamasahib #swerdahukamnamasahib #hukamnamasahibgoldentemple #ajdehukamnamasahibdiviakhya
Leave a Reply