ਚੰਡੀਗੜ੍ਹ : ਅੱਜ ਹੀ ਪਰਮਪਾਲ ਕੌਰ ਨੇ ਰਸਮੀ ਤੌਰ ਤੇ ਭਾਜਪਾ ‘ਚ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਸ਼ਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵਿਟ ਕਰਕੇ ਜਾਣਕਾਰੀ ਸ਼ਾਂਝੀ ਕੀਤੀ ਹੈ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..
ਦੱਸ ਦਈਏ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਮਲੂਕਾ ਤੇ ਪਰਮਪਾਲ ਕੌਰ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਰਮਪਾਲ ਕੌਰ ਬਠਿੰਡਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ।