ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚ ਇਸ ਸਮੇਂ ਮੀਂਹ ਦਾ ਕਹਿਰ ਜਾਰੀ ਹੈ। ਕਈ ਥਾਵਾਂ ‘ਤੇ ਭਾਰੀ ਮੀਂਹ (Heavy Rains) ਨੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ ਅਤੇ ਕਈ ਥਾਵਾਂ ‘ਤੇ ਤਬਾਹੀ ਮਚਾਈ ਹੈ। ਹਿਮਾਚਲ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਦਰਮਿਆਨੇ ਤੋਂ ਭਾਰੀ ਮੀਂਹ ਪੈ ਰਿਹਾ ਹੈ।।
ਅੱਜ ਦਿੱਲੀ ਦਾ ਕਿਵੇਂ ਰਹੇਗਾ ਮੌਸਮ ?
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਗਰਜ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਆਈ.ਐਮ.ਡੀ. ਮੁਤਾਬਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
ਪੰਜਾਬ ਵਿੱਚ ਲਗਾਤਾਰ ਗਰਮੀ ਅਤੇ ਹੁੰਮਸ ਭਰੇ ਮੌਸਮ ਤੋਂ ਬਾਅਦ ਮੀਂਹ ਦੇ ਰੂਪ ਵਿੱਚ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਪੰਜਾਬ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਰਹੀ ਹੈ, ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਸਵੇਰ ਤੋਂ ਹੀ ਹਲਕਾ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।।
ਉੱਤਰ ਪ੍ਰਦੇਸ਼ ਦੇ ਇਨ੍ਹਾਂ ਰਾਜਾਂ ਵਿੱਚ ਪਵੇਗਾ ਮੀਂਹ
ਉੱਤਰ ਪ੍ਰਦੇਸ਼ ਦੇ ਮੌਸਮ ਦੀ ਗੱਲ ਕਰੀਏ ਤਾਂ ਬੀਤੇ ਦਿਨ ਹੀ ਕਈ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹੇਗਾ। ਅੱਜ ਤੇਜ਼ ਹਵਾਵਾਂ ਚੱਲਣਗੀਆਂ ਅਤੇ ਦਿਨ ਵੇਲੇ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।
ਹਿਮਾਚਲ ਪ੍ਰਦੇਸ਼ ਵਿੱਚ 27 ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ
ਆਈ.ਐਮ.ਡੀ. ਦੇ ਅਨੁਸਾਰ, 25 ਅਤੇ 26 ਅਗਸਤ ਨੂੰ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਥਾਵਾਂ ‘ਤੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਇੱਕ ਜਾਂ ਦੋ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ 27 ਅਤੇ 28 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਉੱਤਰਾਖੰਡ ‘ਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
ਅਗਲੇ ਦੋ ਦਿਨਾਂ ਵਿੱਚ ਉੱਤਰਾਖੰਡ ਵਿੱਚ ਭਾਰੀ ਮੀਂਹ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਮੁਤਾਬਕ ਕੁਝ ਥਾਵਾਂ ‘ਤੇ ਭਾਰੀ ਮੀਂਹ ਦੇ ਇੱਕ ਜਾਂ ਦੋ ਦੌਰ ਹੋ ਸਕਦੇ ਹਨ। ਜਦੋਂ ਕਿ ਹੋਰ ਖੇਤਰਾਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।