ਨਵੀਂ ਦਿੱਲੀ: ਕੜਾਕੇ ਦੀ ਗਰਮੀ ਦੇ ਵਿਚਕਾਰ ਦਿੱਲੀ ਵਾਸੀਆਂ ਲਈ ਇਕ ਵਾਰ ਫਿਰ ਰਾਹਤ ਦੀ ਖ਼ਬਰ ਹੈ। ਭਾਰਤ ਮੌਸਮ ਵਿਭਾਗ (The Meteorological Department),(IMD) ਦੁਆਰਾ ਅੱਜ ਜਾਰੀ ਮਾਨਸੂਨ ਅਪਡੇਟ ਦੇ ਅਨੁਸਾਰ, ਦਿੱਲੀ-ਐਨ.ਸੀ.ਆਰ. ਸਮੇਤ ਬਿਹਾਰ ਅਤੇ ਉੱਤਰੀ ਭਾਰਤ ਦੇ ਕਈ ਖੇਤਰਾਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਆਈ.ਐਮ.ਡੀ. ਦੀ ਰਿਪੋਰਟ ਦੇ ਅਨੁਸਾਰ, ਦੱਖਣ-ਪੂਰਬੀ ਮੱਧ ਪ੍ਰਦੇਸ਼ ਅਤੇ ਇਸਦੇ ਆਸਪਾਸ ਇੱਕ ਘੱਟ ਦਬਾਅ ਦਾ ਖੇਤਰ ਹੈ। ਅੱਜ ਅਤੇ ਭਲਕੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਆਈ.ਐਮ.ਡੀ. ਨੇ ਯੈਲੋ ਅਲਰਟ ਜਾਰੀ ਕੀਤਾ ਹੈ।  ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸ.ਏ.ਐਸ.ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਕਿਹਾ ਕਿ 19 ਜੁਲਾਈ ਦੇ ਆਸਪਾਸ ਪੱਛਮ-ਮੱਧ ਅਤੇ ਨਾਲ ਲੱਗਦੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ‘ਚ ਇੱਕ ਨਵਾਂ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਕਾਰਨ 16-20 ਜੁਲਾਈ ਦੌਰਾਨ ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ। ਇਸ ਦੇ ਨਾਲ ਹੀ ਤਾਮਿਲਨਾਡੂ ਵਿੱਚ 16-18 ਜੁਲਾਈ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ 16, 19 ਅਤੇ 20 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਮਿਲਨਾਡੂ ‘ਚ 17 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਅਤੇ ਭਲਕੇ ਉੱਤਰਾਖੰਡ ਅਤੇ ਪੂਰਬੀ ਰਾਜਸਥਾਨ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।

Leave a Reply