ਨਵੀਂ ਦਿੱਲੀ: ਦਿੱਲੀ ‘ਚ ਅੱਜ ਸਵੇਰੇ ਨਮੀ ਵਾਲਾ ਮੌਸਮ ਦੇਖਣ ਨੂੰ ਮਿਲਿਆ ਅਤੇ ਘੱਟੋ-ਘੱਟ ਤਾਪਮਾਨ 29.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ 1.8 ਡਿਗਰੀ ਸੈਲਸੀਅਸ ਜ਼ਿਆਦਾ ਹੈ। IMD ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਸਵੇਰੇ 8.30 ਵਜੇ ਸ਼ਹਿਰ ਵਿੱਚ ਨਮੀ ਦਾ ਪੱਧਰ 78% ਦਰਜ ਕੀਤਾ ਗਿਆ। ਆਈ.ਐਮ.ਡੀ. ਅਨੁਸਾਰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (Central Pollution Control Board),(ਸੀ.ਪੀ.ਸੀ.ਬੀ.) ਦੇ ਅਨੁਸਾਰ, ਦਿੱਲੀ ਵਿੱਚ ਸਵੇਰੇ 9 ਵਜੇ ਸਮੁੱਚਾ ਹਵਾ ਗੁਣਵੱਤਾ ਸੂਚਕ ਅੰਕ 74 ਦਰਜ ਕੀਤਾ ਗਿਆ, ਜੋ ਕਿ ‘ਤਸੱਲੀਬਖਸ਼’ ਸ਼੍ਰੇਣੀ ਵਿੱਚ ਆਉਂਦਾ ਹੈ। ਜ਼ੀਰੋ ਅਤੇ 50 ਦੇ ਵਿਚਕਾਰ AQI ‘ਚੰਗਾ’ ਹੈ, 51 ਤੋਂ 100 ‘ਤਸੱਲੀਬਖਸ਼’ ਹੈ, 101 ਤੋਂ 200 ‘ਦਰਮਿਆਨੀ’ ਹੈ, 201 ਤੋਂ 300 ‘ਮਾੜਾ’ ਹੈ, 301 ਤੋਂ 400 ‘ਬਹੁਤ ਮਾੜਾ’ ਹੈ ਅਤੇ 401 ਤੋਂ 500 ‘ਗੰਭੀਰ’ ਮੰਨਿਆ ਜਾਂਦਾ ਹੈ।