IMD ਨੇ ਦਿੱਲੀ ਤੇ ਨੋਇਡਾ ‘ਚ 17 ਜੁਲਾਈ ਤੱਕ ਹਲਕੀ ਬਾਰਿਸ਼ ਜਾਰੀ ਰਹਿਣ ਦੀ ਕੀਤੀ ਭਵਿੱਖਵਾਣੀ
By admin / July 14, 2024 / No Comments / Punjabi News
ਨਵੀਂ ਦਿੱਲੀ: ਅੱਜ ਸਵੇਰੇ ਦਿੱਲੀ ਦੇ ਕਈ ਇਲਾਕਿਆਂ ‘ਚ ਮੀਂਹ ਪਿਆ , ਜਿਸ ਕਾਰਨ ਉੱਥੇ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਹਾਲਾਂਕਿ ਮੀਂਹ ਦੀ ਆਮਦ ਨਾਲ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ।
ਦਿੱਲੀ ਦੇ ਨਾਰਥ ਐਵੇਨਿਊ (The North Avenue) ਤੋਂ ਲਈਆਂ ਗਈਆਂ ਤਸਵੀਰਾਂ ‘ਚ ਬਾਰਿਸ਼ ਦੀ ਬੂੰਦ-ਬੂੰਦ ਦਿਖਾਈ ਦੇ ਰਹੀ ਹੈ। ਇਸੇ ਦੌਰਾਨ ਸਿਵਲ ਲਾਈਨ ਵਿੱਚ ਪਾਣੀ ਭਰਨ ਦੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਜਨਪਥ ‘ਚ ਵੀ ਮੀਂਹ ਪਿਆ। ਆਈ.ਐਮ.ਡੀ. ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਅਤੇ ਨੋਇਡਾ ਵਿੱਚ 17 ਜੁਲਾਈ ਤੱਕ ਹਲਕੀ ਬਾਰਿਸ਼ ਜਾਰੀ ਰਹੇਗੀ।
ਬਰਸਾਤ ਕਾਰਨ ਆਉਣ ਵਾਲੇ ਦਿਨਾਂ ‘ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਅਧਿਕਾਰੀਆਂ ਨੇ ਨਦੀ ਦੇ ਕੰਢੇ ਵਸੇ ਨੋਇਡਾ ਦੇ ਪਿੰਡਾਂ ਦੇ ਵਾਸੀਆਂ ਨੂੰ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਪਿੰਡਾਂ ਨੂੰ ਪਿਛਲੇ ਸਾਲ ਮਾਨਸੂਨ ਦੌਰਾਨ ਭਾਰੀ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਕਾਰਨ ਦਿੱਲੀ ਅਤੇ ਨੋਇਡਾ ਦੋਵਾਂ ਦੇ ਵਸਨੀਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।