ਪੰਜਾਬ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ ‘ਤੇ ਆਧਾਰਿਤ ਕੀਤੀ ਹੈ। ਵਿਕਰਮਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਗਈਆਂ ਹਨ।
ਵਿਕਰਮਜੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਅਧੂਰੇ ਹਨ। ਫੰਡਾਂ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪੀ ਹੋਈ ਸੀ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ। ਅਜਿਹੇ ‘ਚ ਵਿਕਰਮਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਵੀ ਪਾਰਟੀ ਬਣਾਇਆ ਹੈ। ਪਟੀਸ਼ਨ ‘ਤੇ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਪੰਜਾਬ ਚੋਣ ਕਮਿਸ਼ਨ ਦੇ ਚੋਣ ਖਰਚ ਅਧਿਕਾਰੀ, ਮੁੱਖ ਚੋਣ ਅਧਿਕਾਰੀ, ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਪਾਰਟੀ ਬਣਾਇਆ ਗਿਆ ਹੈ।