ਜਲੰਧਰ : ਜਲੰਧਰ ਪੁਲਿਸ ਵਲੋਂ ਡਰੱਗ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਕਰ ਦਿੱਤਾ ਗਿਆ ਹੈ।

ਜਲੰਧਰ ਪੁਲਿਸ ਨੇ 4 ਗ੍ਰਾਮ ਆਈਸ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕਰਦਿਆਂ ਹਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਹ ਨਿਆਇਕ ਹਿਰਾਸਤ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸੀ। ਹਰਪ੍ਰੀਤ ਸਿੰਘ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਕਰ ਦਿੱਤਾ ਗਿਆ।

ਹਰਪ੍ਰੀਤ ਸਿੰਘ ਹੈਪੀ ਦੇ ਮਾਮਲੇ ਵਿੱਚ ਮੁਖਬਰ ਸੰਦੀਪ ਸ਼ਰਮਾ ਵਾਸੀ ਵੀਨਸ ਵੈਲੀ ਐਕਸਟੈਂਸ਼ਨ ਨੇ ਆਪਣੇ ਵਕੀਲ ਰਾਹੀਂ ਵਧੀਕ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਮਾਮਲੇ ਵਿੱਚ ਪੁਲਿਸ ਅਜੇ ਤੱਕ ਸੰਦੀਪ ਸ਼ਰਮਾ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ।

Leave a Reply