ਨਵੀਂ ਦਿੱਲੀ : ਭਾਰਤੀ ਯੂਥ ਕਾਂਗਰਸ ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ‘ਨੀਟ-ਯੂਜੀ’ ਵਿੱਚ ਕਥਿਤ ਧਾਂਦਲੀ ਦੇ ਖ਼ਿਲਾਫ਼ ਅੱਜ ਇੱਥੇ ਪ੍ਰਦਰਸ਼ਨ ਕੀਤਾ ਅਤੇ ਵਿਦਿਆਰਥੀਆਂ ਲਈ ਨਿਆਂ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਯੂਥ ਕਾਂਗਰਸ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਆਗੂਆਂ ਤੇ ਵਰਕਰਾਂ ’ਤੇ ਲਾਠੀਚਾਰਜ ਕੀਤਾ ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ।

ਸੰਸਥਾ ਦੇ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨੇ ਕਿਹਾ, Neet ਪ੍ਰੀਖਿਆ ਵਿੱਚ ਧਾਂਦਲੀ ਅਤੇ ਘੁਟਾਲਾ ਨਾ ਸਿਰਫ 24 ਲੱਖ ਵਿਦਿਆਰਥੀਆਂ ਨਾਲ ਧੋਖਾ ਹੈ, ਸਗੋਂ ਦੇਸ਼ ਦੀ ਮੈਡੀਕਲ ਪ੍ਰਣਾਲੀ ਅਤੇ ਦੇਸ਼ ਦੇ ਭਵਿੱਖ ਨਾਲ ਵੀ ਧੋਖਾ ਹੈ। ਅੱਜ ਦੇਸ਼ ਵਿੱਚ ਕੋਈ ਵੀ ਇਮਤਿਹਾਨ ਅਜਿਹਾ ਨਹੀਂ ਹੈ ਜਿਸ ਵਿੱਚ ਧਾਂਦਲੀ ਨਾ ਹੋਈ ਹੋਵੇ।

ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ‘ਤੇ ਇਸ ਸਰਕਾਰ ਬਾਰੇ ‘ਇਕ ਵਾਰ ਫਿਰ ਲੀਕ ਸਰਕਾਰ’ ਲਿਖਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਨੀਟ ਪ੍ਰੀਖਿਆ ਰੱਦ ਕਰਕੇ ਦੁਬਾਰਾ ਕਰਵਾਈ ਜਾਵੇ ਅਤੇ ਧਰਮਿੰਦਰ ਨੂੰ ਸਿੱਖਿਆ ਮੰਤਰੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾਾ ਦੇ ਦੇਣਾ ਚਾਹੀਦਾ ਹੈ।

Leave a Reply