ਨਵੀਂ ਦਿੱਲੀ: NEET UG ਪੇਪਰ ਲੀਕ ਮਾਮਲੇ (NEET UG Paper Leak Case) ਦੀ ਜਾਂਚ ਵਿੱਚ ਸੀ.ਬੀ.ਆਈ. ਦੀ ਟੀਮ (CBI Team) ਪਿਛਲੇ ਕਈ ਦਿਨਾਂ ਤੋਂ ਰੁੱਝੀ ਹੋਈ ਹੈ। ਮਾਮਲੇ ਦੀ ਜਾਂਚ ਲਈ ਟੀਮ ਫਿਰ ਤੋਂ ਪਟਨਾ ਦੇ ਧਨਬਾਦ ਪਹੁੰਚੀ, ਜਿੱਥੇ ਉਨ੍ਹਾਂ ਨੇ ਇੱਕ ਤਲਾਬ ਤੋਂ ਕਈ ਮੋਬਾਈਲ ਫ਼ੋਨ ਅਤੇ ਕੁਝ ਇਲਜ਼ਾਮ ਭਰੇ ਦਸਤਾਵੇਜ਼ ਬਰਾਮਦ ਕੀਤੇ ਹਨ।

ਸਾਹਮਣੇ ਆਈ ਜਾਣਕਾਰੀ ਮੁਤਾਬਕ ਉਥੇ ਰਹਿੰਦੇ ਸਥਾਨਕ ਲੋਕਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਨੂੰ ਉਥੋਂ ਇੱਕ ਬੋਰੀ ਮਿਲੀ। ਜਿਸ ਵਿੱਚੋਂ 7 ਮੋਬਾਈਲ ਫੋਨ ਅਤੇ ਕਈ ਇਤਰਾਜ਼ਯੋਗ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਦੀ ਟੀਮ ਨੇ ਤੜਕੇ ਧਨਬਾਦ ਤੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੇ ਕਹਿਣ ‘ਤੇ ਤਲਾਬ ‘ਚੋਂ ਇਕ ਬੋਰੀ ਬਰਾਮਦ ਹੋਈ। ਇਸ ਤੋਂ ਪਹਿਲਾਂ ਵੀ ਸੀ.ਬੀ.ਆਈ. ਦੀ ਟੀਮ ਨੇ ਦੋ ਵਾਰ ਧਨਬਾਦ ਵਿੱਚ ਛਾਪੇਮਾਰੀ ਕੀਤੀ ਸੀ। ਉਸ ਸਮੇਂ ਉਥੋਂ ਸਰਾਏਧੇਲਾ ਥਾਣਾ ਖੇਤਰ ਦੇ ਰਹਿਣ ਵਾਲੇ ਅਮਨ ਸਿੰਘ ਅਤੇ ਝਾਰੀਆ ਦੇ ਰਹਿਣ ਵਾਲੇ ਅਮਿਤ ਉਰਫ ਬੰਟੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਜਾਣਕਾਰੀ ਲਈ ਦੱਸ ਦੇਈਏ ਕਿ ਸੀ.ਬੀ.ਆਈ. ਨੇ ਇਸ ਮਾਮਲੇ ਵਿੱਚ 33 ਥਾਵਾਂ ਦੀ ਤਲਾਸ਼ੀ ਲਈ ਹੈ ਅਤੇ 36 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਿਹਾਰ ਤੋਂ 15 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੀਮ ਵੱਲੋਂ ਮਿਲੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply